5 ਲੱਖ ਭਰਤੀ ਪਰਚੀਆਂ ਵਾਲੀਆਂ 5 ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ : ਬਲਵਿੰਦਰ ਸਿੰਘ ਭੂੰਦੜ

ਪੰਜਾਬ

ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਪਾਰਟੀ ਵੱਲੋਂ ਤੈਅ ਕੀਤੀ 20 ਫਰਵਰੀ ਦੀ ਤਾਰੀਕ ਤੱਕ ਭਰਤੀ ਮੁਹਿੰਮ ਮੁਕੰਮਲ ਕੀਤੀ ਜਾਵੇ

ਚੰਡੀਗੜ੍ਹ, 6 ਫਰਵਰੀ, ਦੇਸ਼ ਕਲਿੱਕ ਬਿਓਰੋ :

ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਐਲਾਨ ਕੀਤਾ ਕਿ ਪੰਜ ਲੱਖ ਭਰਤੀ ਫਾਰਮ ਪਰਚੀਆਂ ਵਾਲੀਆਂ ਪੰਜ ਹਜ਼ਾਰ ਕਾਪੀਆਂ ਭਲਕੇ 7 ਫਰਵਰੀ ਨੂੰ ਵੰਡੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਭਰਤੀ ਲਈ ਕਾਪੀਆਂ ਦੀ ਵੱਡੀ ਮੰਗ ਹੈ ਤੇ ਹੁਣ ਤੱਕ ਪਹਿਲਾਂ ਹੀ 25 ਲੱਖ ਪਰਚੀਆਂ ਪਾਰਟੀ ਦੀਆਂ ਜਥੇਬੰਦਕ ਚੋਣਾਂ ਦੀ ਮੁਹਿੰਮ ਤਹਿਤ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਵੰਡੀਆਂ ਜਾ ਚੁੱਕੀਆਂ ਹਨ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਉਹਨਾਂ ਨੇ ਅਕਾਲੀ ਦਲ ਦੇ ਮੈਂਬਰਾਂ ਦੀ ਭਰਤੀ ਵਾਸਤੇ ਲੋਕਾਂ ਤੱਕ ਪਹੁੰਚ ਕਰਨ ਦੀ ਪਾਰਟੀ ਦੇ ਵਰਕਰਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਹੁਣ ਤੱਕ 25000 ਕਾਪੀਆਂ ਵੰਡੀਆਂ ਜਾ ਚੁੱਕੀਆਂ ਹਨ ਤੇ ਹੋਰ ਕਾਪੀਆਂ ਦੀ ਨਿਰੰਤਰ ਮੰਗ ਆ ਰਹੀ ਹੈ ਜਿਸ ਕਾਰਣ ਹੁਣ ਅਸੀਂ 5 ਹਜ਼ਾਰ ਹੋਰ ਕਾਪੀਆਂ ਵੰਡਾਂਗੇ। ਉਹਨਾਂ ਕਿਹਾ ਕਿ ਜੇਕਰ ਮੰਗ ਇਸੇ ਤਰੀਕੇ ਨਿਰੰਤਰ ਜਾਰੀ ਰਹੀ ਤਾਂ ਅਸੀਂ 5 ਹਜ਼ਾਰ ਹੋਰ ਕਾਪੀਆਂ ਛਪਵਾਵਾਂਗੇ। ਉਹਨਾਂ ਕਿਹਾ ਕਿ ਇਸ ਸਦਕਾ 35 ਲੱਖ ਮੈਂਬਰਾਂ ਦੀ ਭਰਤੀ ਹੋ ਸਕੇਗੀ ਜਿਸ ਤੋਂ ਪਤਾ ਚਲਦਾ ਹੈ ਕਿ ਪੰਜਾਬੀ ਕਿਵੇਂ ਅਕਾਲੀ ਦਲ ਨਾਲ ਜੁੜਨਾ ਚਾਹੁੰਦੇ ਹਨ।

ਉਹਨਾਂ ਨੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੇਠਲੇ ਪੱਧਰ ਤੱਕ ਪਹੁੰਚ ਕਰ ਕੇ ਭਰਤੀ ਕਰਨ। ਸਰਦਾਰ ਭੂੰਦੜ ਨੇ ਉਹਨਾਂ ਸੈਂਕੜੇ ਵਰਕਰਾਂ ਦੀ ਸ਼ਲਾਘਾ ਕੀਤੀ ਜਿਹਨਾਂ ਨੇ ਹੇਠਲੇ ਪੱਧਰ ਤੱਕ ਪਹੁੰਚ ਕਰ ਕੇ ਹੁਣ ਤੱਕ ਹਜ਼ਾਰਾਂ ਲੋਕਾਂ ਦੀ ਭਰਤੀ ਕੀਤੀ ਹੈ। ਉਹਨਾਂ ਕਿਹਾ ਕਿ ਹੁਣ ਪਾਰਟੀ ਦੇ ਵਰਕਰ ਅਕਾਲੀ ਦਲ ਦੇ ਦਫਤਰ ਤੱਕ ਪਹੁੰਚ ਕਰ ਰਹੇ ਹਨ ਤਾਂ ਜੋ ਭਰਤੀ ਕਾਪੀਆਂ ਲੈ ਸਕਣ। ਉਹਨਾਂ ਕਿਹਾ ਕਿ ਇਸ ਤੋਂ ਇਹਨਾਂ ਆਗੂਆਂ ਤੇ ਵਰਕਰਾਂ ਦੀ ਪਾਰਟੀ ਪ੍ਰਤੀ ਸਮਰਪਣ ਦੀ ਭਾਵਨਾ ਝਲਕਦੀ ਹੈ। ਉਹਨਾਂ ਕਿਹਾ ਕਿ ਪਾਰਟੀ ਅਜਿਹੇ ਵਰਕਰਾਂ ਦਾ ਸਨਮਾਨ ਕਰਨ ਲਈ ਆਪਣੇ ਵੱਲੋਂ ਬਣਦੀ ਜ਼ਿੰਮੇਵਾਰੀ ਨਿਭਾਵੇਗੀ।

ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੇ ਪਾਰਟੀ ਦੀਆਂ ਦਿੱਲੀ ਤੇ ਹਰਿਆਣਾ ਇਕਾਈਆਂ ਨਾਲ ਵੀ ਗੱਲਬਾਤ ਕੀਤੀ ਹੈ ਤਾਂ ਜੋ ਮੈਂਬਰਾਂ ਦੀ ਭਰਤੀ ਮੁਹਿੰਮ ਤੇਜ਼ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਦਿੱਲੀ ਵਿਚ ਦਿੱਲੀ ਵਿਧਾਨ ਸਭਾ ਚੋਣਾਂ ਸੰਪੰਨ ਹੋਣ ਮਗਰੋਂ ਭਰਤੀ ਮੁਹਿੰਮ ਵਿਚ ਤੇਜ਼ੀ ਆਵੇਗੀ। ਸਰਦਾਰ ਭੂੰਦੜ ਨੇ ਕਿਹਾ ਕਿ ਉਹਨਾਂ ਨੂੰ ਅਜਿਹੀਆਂ ਵੀ ਰਿਪੋਰਟਾਂ ਮਿਲੀਆਂ ਹਨ ਕਿ ਰਾਜਸਥਾਨ ਤੇ ਹਰਿਆਣਾ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਤੋਂ ਵੀ ਭਰਤੀ ਨੂੰ ਲੈ ਕੇ ਉਤਸ਼ਾਹੀ ਰਿਪੋਰਟਾਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਅਸੀਂ ਆਪਣੀਆਂ ਪਾਰਟੀ ਇਕਾਈਆਂ ਨੂੰ ਆਖਿਆ ਹੈ ਕਿ ਉਹ ਭਰਤੀ ਕਾਪੀਆਂ ਛੇਤੀ ਤੋਂ ਛੇਤੀ ਜਮ੍ਹਾਂ ਕਰਵਾਉਣ।

ਸਰਦਾਰ ਭੂੰਦੜ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਤੱਕ ਭਰਤੀ ਮੁਹਿੰਮ ਪੂਰੀ ਕਰਨ ਦੇ ਟੀਚੇ ਦੀ ਪ੍ਰਾਪਤੀ ਵਾਸਤੇ ਪੁਰਜ਼ੋਰ ਯਤਨ ਕਰਨ ਤਾਂ ਜੋ ਜਥੇਬੰਦਕ ਚੋਣਾਂ ਤੈਅ ਪ੍ਰੋਗਰਾਮ ਮੁਤਾਬਕ ਪੂਰੀਆਂ ਕੀਤੀਆਂ ਜਾ ਸਕਣ।

Published on: ਫਰਵਰੀ 6, 2025 7:45 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।