ਪੰਜਾਬ ਦੇ ਇੱਕ ਜ਼ਿਲ੍ਹੇ ਵਿੱਚ 11 ਫਰਵਰੀ ਦੀ ਛੁੱਟੀ ਦਾ ਐਲਾਨ
ਜਲੰਧਰ: 6 ਫਰਵਰੀ, ਦੇਸ਼ ਕਲਿੱਕ ਬਿਓਰੋ
ਜਲੰਧਰ ਜ਼ਿਲ੍ਹੇ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ 11 ਫਰਵਰੀ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਦੀਆਂ ਭਾਵਨਾਵਾਂ ਅਤੇ ਜਲੰਧਰ ਜ਼ਿਲ੍ਹੇ ਦੀ ਹੱਦ ਵਿੱਚ ਆਉਂਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਸਹੂਲਤ ਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
Published on: ਫਰਵਰੀ 6, 2025 8:30 ਬਾਃ ਦੁਃ