ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ, ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਦੇ ਮੁੱਦੇ ‘ਤੇ ਵਿਰੋਧੀ ਧਿਰ ਸਰਕਾਰ ਨੂੰ ਘੇਰੇਗੀ
ਨਵੀਂ ਦਿੱਲੀ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਸੰਸਦ ਦੇ ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦੇ ਮੁੱਦੇ ‘ਤੇ ਵਿਰੋਧੀ ਧਿਰ ਹੰਗਾਮਾ ਕਰ ਸਕਦੀ ਹੈ। ਵੀਰਵਾਰ ਨੂੰ ਵੀ ਵਿਰੋਧੀ ਸੰਸਦ ਮੈਂਬਰਾਂ ਨੇ ਸੰਸਦ ਦੇ ਬਾਹਰ ਕੇਂਦਰ ਖਿਲਾਫ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਕੁਝ ਸੰਸਦ ਮੈਂਬਰ ਹੱਥਕੜੀਆਂ ਪਹਿਨੇ ਹੋਏ ਨਜ਼ਰ ਆਏ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਨਾਗਰਿਕਾਂ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਗਿਆ।
ਇਸ ‘ਤੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਰਾਜ ਸਭਾ ‘ਚ ਕਿਹਾ ਕਿ ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕੀਤਾ ਜਾਣਾ ਪਹਿਲੀ ਵਾਰ ਨਹੀਂ ਹੈ। ਅਜਿਹਾ 2009 ਤੋਂ ਹੋ ਰਿਹਾ ਹੈ। ਅਸੀਂ ਕਦੇ ਵੀ ਗੈਰ-ਕਾਨੂੰਨੀ ਮੂਵਮੈਂਟ ਦੇ ਹੱਕ ਵਿੱਚ ਨਹੀਂ ਹਾਂ। ਇਸ ਨਾਲ ਕਿਸੇ ਵੀ ਦੇਸ਼ ਦੀ ਸੁਰੱਖਿਆ ਲਈ ਖਤਰਾ ਪੈਦਾ ਹੋ ਸਕਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵੀਰਵਾਰ ਨੂੰ ਰਾਜ ਸਭਾ ‘ਚ ਰਾਸ਼ਟਰਪਤੀ ਦੇ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ਦਾ ਜਵਾਬ ਦਿੱਤਾ। ਉਨ੍ਹਾਂ ਦਾ 92 ਮਿੰਟ ਦਾ ਭਾਸ਼ਣ ਸਰਕਾਰ ਦੇ ਸਬਕਾ ਸਾਥ-ਸਬਕਾ ਵਿਕਾਸ ‘ਤੇ ਕੇਂਦਰਿਤ ਸੀ। ਇਸ ਦੇ ਜ਼ਰੀਏ ਉਨ੍ਹਾਂ ਕਾਂਗਰਸ ‘ਤੇ ਨਿਸ਼ਾਨਾ ਸਾਧਿਆ।
Published on: ਫਰਵਰੀ 7, 2025 7:30 ਪੂਃ ਦੁਃ