ਅੰਮ੍ਰਿਤਸਰ, 7 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਤੋਂ ਜ਼ਬਰਦਸਤੀ ਭਾਰਤ ਭੇਜੇ ਗਏ 104 ਭਾਰਤੀਆਂ ਵਿੱਚੋਂ 31 ਪੰਜਾਬ ਦੇ ਨਾਗਰਿਕ ਸਨ। ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਹੁਣ ਪੰਜਾਬ ‘ਚ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪਹਿਲਾ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਥਾਣੇ ਵਿੱਚ ਦਰਜ ਕੀਤਾ ਗਿਆ ਹੈ। ਪੁਲੀਸ ਨੇ ਏਜੰਟ ਸਤਨਾਮ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਕੋਟਲੀ ਖੇੜਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਮਾਮਲਾ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਸਲੇਮਪੁਰ ਵਾਸੀ ਦਿਲੇਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਦਿਲੇਰ ਸਿੰਘ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਕੀਤੀ ਹੈ। ਕੱਲ੍ਹ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਦਿਲੇਰ ਸਿੰਘ ਨੂੰ ਮਿਲਣ ਆਏ ਸਨ।
Published on: ਫਰਵਰੀ 7, 2025 1:19 ਬਾਃ ਦੁਃ