ਨਵੀਂ ਦਿੱਲੀ, 8 ਫਰਵਰੀ, ਦੇਸ਼ ਕਲਿੱਕ ਬਿਓਰੋ :
ਦਿੱਲੀ ਵਿੱਚ 27 ਸਾਲ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੀ ਹੋਈ ਜਿੱਤ ਉਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਵਿਕਾਸ ਜਿੱਤਿਆ, ਸੁਸ਼ਾਸਨ ਜਿੱਤਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਆਪਣੇ ਸਾਰੇ ਭਰਾਵਾਂ-ਭੈਣਾ ਨੂੰ ਭਾਜਪਾ ਨੂੰ ਇਤਿਹਾਸ ਜਿੱਤ ਦਿਵਾਉਣ ਲਈ ਬਹੁਤ ਬਹੁਤ ਧੰਨਵਾਦ। ਉਨ੍ਹਾਂ ਕਿਹਾ ਕਿ ਦਿੱਲੀ ਦਾ ਹਰ ਪੱਖ ਤੋਂ ਵਿਕਾਸ ਅਤੇ ਇੱਥੋਂ ਦੇ ਲੋਕਾਂ ਦਾ ਜੀਵਨ ਉਤਮ ਬਣਾਉਣ ਵਿੱਚ ਅਸੀਂ ਕੋਈ ਕਸਰ ਨਹੀਂ ਛੱਡਾਂਗੇ, ਇਹ ਸਾਡੀ ਗਾਰੰਟੀ ਹੈ। ਇਸ ਦੇ ਨਾਲ ਹੀ ਅਸੀਂ ਇਹ ਵੀ ਯਕੀਨੀ ਕਰਾਂਗੇ ਕਿ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਦਿੱਲੀ ਦੀ ਅਹਿਮ ਭੂਮਿਕਾ ਹੋਵੇ।
जनशक्ति सर्वोपरि!
— Narendra Modi (@narendramodi) February 8, 2025
विकास जीता, सुशासन जीता।
दिल्ली के अपने सभी भाई-बहनों को @BJP4India को ऐतिहासिक जीत दिलाने के लिए मेरा वंदन और अभिनंदन! आपने जो भरपूर आशीर्वाद और स्नेह दिया है, उसके लिए आप सभी का हृदय से बहुत-बहुत आभार।
दिल्ली के चौतरफा विकास और यहां के लोगों का जीवन उत्तम…
Published on: ਫਰਵਰੀ 8, 2025 3:24 ਬਾਃ ਦੁਃ