ਮੁਫ਼ਤ ਕਾਨੂੰਨੀ ਸਹਾਇਤਾ ਲੈਣ ਲਈ ਯੋਗ ਲੋੜਵੰਦ ਟੋਲ-ਫ੍ਰੀ ਨੰਬਰ 15100 ਤੇ ਸੰਪਰਕ ਕਰਨ: ਰੂਪਾ ਧਾਲੀਵਾਲ
ਮਾਲੇਰਕੋਟਲਾ 09 ਫਰਵਰੀ : ਦੇਸ਼ ਕਲਿੱਕ ਬਿਓਰੋ
ਚੇਅਰਪਰਸਨ ਸਬ ਡਵੀਜ਼ਨਲ ਲੀਗਲ ਸਰਵਿਸ ਅਥਾਰਟੀ ਮਾਲੇਰਕੋਟਲਾ ਕਮ ਐਡੀਸ਼ਨਲ ਸਿਵਲ ਜੱਜ ਸ੍ਰੀਮਤੀ ਰੂਪਾ ਧਾਲੀਵਾਲ ਨੇ ਦੱਸਿਆ ਕਿ ਕੌਮੀ ਲੀਗਲ ਸਰਵਿਸ ਅਥਾਰਟੀ ਲੋੜਵੰਦਾ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਇਆ ਕਰਵਾਈ ਜਾਂਦੀ ਹੈ। ਲੋੜਵੰਦ ਮੁਫ਼ਤ ਕਾਨੂੰਨੀ ਸਹਾਇਤਾਂ ਲੈਣ ਲਈ ਟੋਲ-ਫ੍ਰੀ ਨੰਬਰ 15100 ਜਾਂ ਕਿਸੇ ਵੀ ਕੰਮ ਕਾਰ ਵਾਲੇ ਦਿਨ ਦਫ਼ਤਰੀ ਸਮੇਂ ਦੌਰਾਨ ਦਫ਼ਤਰ ਵਿਖੇ ਸੰਪਰਕ ਕਰਕੇ ਹਰ ਨਾਗਰਿਕ ਕਾਨੂੰਨੀ ਸਹਾਇਤਾਂ ਸਬੰਧੀ ਜਾਣਕਾਰੀ ਇੱਕਤਰ ਕਰ ਸਕਦਾ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਿਲਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਅਤੇ ਕਾਨੂੰਨੀ ਹੱਕਾ ਬਾਰੇ ਜਾਣੂ ਕਰਵਾਉਂਦੀਆਂ ਦੱਸਿਆ ਕਿ ਨਾਲਸਾ ਸਕੀਮਾਂ ਤਹਿਤ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਿਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ‘ਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ‘ਤੇ ਬਿਮਾਰ ਅਤੇ ਮਾਨਸਿਕ ਤੌਰ ‘ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਮਿਲਦੀਆਂ ਹਨ ਅਤੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।
Published on: ਫਰਵਰੀ 9, 2025 1:58 ਬਾਃ ਦੁਃ