ਚੌਕੀ ‘ਚ ਧਮਾਕਾ ਕਰਨ ਵਾਲੇ ਬਦਮਾਸ਼ਾਂ ਦਾ ਪੰਜਾਬ ਪੁਲਿਸ ਨਾਲ ਮੁਕਾਬਲਾ

ਪੰਜਾਬ

ਚੌਕੀ ‘ਚ ਧਮਾਕਾ ਕਰਨ ਵਾਲੇ ਬਦਮਾਸ਼ਾਂ ਦਾ ਪੰਜਾਬ ਪੁਲਿਸ ਨਾਲ ਮੁਕਾਬਲਾ
ਅੰਮ੍ਰਿਤਸਰ, 10 ਫਰਵਰੀ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਰਾਤ 11 ਵਜੇ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਹ ਉਹੀ ਗੈਂਗਸਟਰ ਸਨ, ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਬਾਈਪਾਸ ‘ਤੇ ਫਤਿਹਗੜ੍ਹ ਚੂੜੀਆਂ ਰੋਡ ਪੁਲਸ ਚੌਕੀ ‘ਚ ਧਮਾਕਾ ਕੀਤਾ ਸੀ। ਇਹ ਮੁਕਾਬਲਾ ਅੰਮ੍ਰਿਤਸਰ-ਏਅਰਪੋਰਟ ਰੋਡ ‘ਤੇ ਪਿੰਡ ਬਲ-ਸਚੰਦਰ ਵਿਚਕਾਰ ਹੋਇਆ।
ਦਰਅਸਲ, ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਰਿਕਵਰੀ ਲਈ ਇੱਥੇ ਲੈ ਆਈ ਸੀ। ਇਸ ਦੌਰਾਨ ਉਨ੍ਹਾਂ ‘ਚੋਂ ਇਕ ਨੇ ਪੁਲਸ ਦੀ ਪਿਸਤੌਲ ਕੱਢ ਕੇ ਫਾਇਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਕੇ ‘ਤੇ ਪਹੁੰਚ ਗਏ।
ਫੜੇ ਗਏ ਮੁਲਜ਼ਮਾਂ ਦੀ ਪਛਾਣ ਲਵਦੀਪ ਅਤੇ ਕਰਨਦੀਪ ਵਾਸੀ ਜਗਦੇਵ ਕਲਾਂ ਅਤੇ ਬੂਟਾ ਸਿੰਘ ਵਾਸੀ ਪਿੰਡ ਮੁਕਾਮ ਅਜਨਾਲਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਏਕੇ-47 ਅਤੇ ਇੱਕ ਗਲਾਕ ਪਿਸਤੌਲ ਬਰਾਮਦ ਕੀਤਾ ਹੈ। ਜਿਸ ਨੂੰ ਬਦਮਾਸ਼ਾਂ ਨੇ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਮੰਗਵਾਇਆ ਸੀ।

Published on: ਫਰਵਰੀ 10, 2025 7:54 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।