ਖੰਨਾ ਵਿਖੇ ਦੋ ਟਰੱਕਾਂ ਦੀ ਟੱਕਰ ਤੋਂ ਬਾਅਦ ਕੈਬਿਨ ‘ਚ ਫਸਿਆ ਡਰਾਈਵਰ, ਮੌਤ
ਖੰਨਾ, 10 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਬੀਤੀ ਰਾਤ ਹੋਏ ਸੜਕ ਹਾਦਸੇ ‘ਚ ਇੱਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਹਾਦਸੇ ਵਿੱਚ ਉਹ ਟਰੱਕ ਦੇ ਕੈਬਿਨ ਵਿੱਚ ਫਸ ਗਿਆ। ਕਰੇਨ ਅਤੇ ਟਰੈਕਟਰ ਦੀ ਮਦਦ ਨਾਲ ਉਸ ਨੂੰ ਬਾਹਰ ਕੱਢਿਆ ਗਿਆ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਵਾਸੀ ਗੁਰਦਾਸਪੁਰ ਸ਼ਰਾਬ ਨਾਲ ਭਰਿਆ ਟਰੱਕ ਲੈ ਕੇ ਲੁਧਿਆਣਾ ਤੋਂ ਖੰਨਾ ਵੱਲ ਜਾ ਰਿਹਾ ਸੀ। ਜਦੋਂ ਉਹ ਬੀਜਾ ਚੌਕ ਨੇੜੇ ਪਹੁੰਚਿਆ ਤਾਂ ਅੱਗੇ ਜਾ ਰਹੇ ਦੂਜੇ ਟਰੱਕ ਨਾਲ ਉਸ ਦੇ ਟਰੱਕ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਕਾਰਨ ਉਸ ਦੇ ਟਰੱਕ ਦਾ ਅਗਲਾ ਕੈਬਿਨ ਪੂਰੀ ਤਰ੍ਹਾਂ ਨੁਕਸਾਨਿਆ ਗਿਆ।ਬਲਵਿੰਦਰ ਸਿੰਘ ਬਾਹਰ ਨਹੀਂ ਨਿਕਲ ਸਕਿਆ ਅਤੇ ਕੈਬਿਨ ਵਿੱਚ ਫਸ ਜਾਣ ਕਾਰਨ ਉਸ ਦੀ ਮੌਤ ਹੋ ਗਈ।
Published on: ਫਰਵਰੀ 10, 2025 12:01 ਬਾਃ ਦੁਃ