ਤਰਨਤਾਰਨ, 11 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਤਰਨਤਾਰਨ ਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਕੋਲ ਨਾਕੇਬੰਦੀ ਦੌਰਾਨ ਇੱਕ ਅਜਿਹਾ ਕੇਸ ਸਾਹਮਣੇ ਆਇਆ ਹੈ ਜਿਸ ਵਿਚ ਇੱਕ ਮਹਿਲਾ ਨੇ ਪੁਲਿਸ ਦੀ ਵਰਦੀ ਪਾ ਕੇ ਆਪਣੇ ਆਪ ਨੂੰ IPS ਅਧਿਕਾਰੀ ਦੱਸਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਫ਼ੌਰੀ ਕਾਰਵਾਈ ਕਰਦਿਆਂ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ।
ਥਾਣਾ ਭਿੱਖੀਵਿੰਡ ਦੇ ਮੁਖੀ ਨੇ ਦੱਸਿਆ ਕਿ ਨਾਕੇਬੰਦੀ ਦੌਰਾਨ ਇਸ ਮਹਿਲਾ ਨੇ ਆਪਣੇ ਆਪ ਨੂੰ IPS ਅਫਸਰ ਵਜੋਂ ਪੇਸ਼ ਕਰਨਾ ਸ਼ੁਰੂ ਕੀਤਾ। ਸ਼ੱਕ ਹੋਣ ’ਤੇ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕੀਤੀ ਅਤੇ ਮਹਿਲਾ ਦੀ ਅਸਲ ਸੱਚਾਈ ਸਾਹਮਣੇ ਆ ਗਈ। ਮਹਿਲਾ ਦੀ ਪਛਾਣ ਸਿਮਰਜੀਤ ਕੌਰ ਵਜੋਂ ਹੋਈ ਹੈ।
ਪੁਲਿਸ ਨੇ ਮਹਿਲਾ ਵਿਰੁੱਧ ਕਾਨੂੰਨੀ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਏਐੱਸਆਈ ਪ੍ਰਤਾਪ ਸਿੰਘ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਿਮਰਜੀਤ ਕੌਰ ਤੋਂ ਹੁਣ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਆਖਰ ਉਸਨੇ ਅਜਿਹਾ ਕਿਸ ਮਕਸਦ ਲਈ ਕੀਤਾ।
Published on: ਫਰਵਰੀ 11, 2025 9:59 ਪੂਃ ਦੁਃ