ਫਤਹਿਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ
ਮੰਡੀ ਗੋਬਿੰਦਗੜ੍ਹ ਦੇ ਚੌੜਾ ਬਾਜ਼ਾਰ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸੇ ਵਿਚ ਮਾਂ ਤੇ ਉਸ ਦੀ ਡੇਢ ਸਾਲਾ ਧੀ ਦੀ ਮੌਤ ਹੋ ਗਈ। ਤਰੁਣ ਕੁਮਾਰ ਵਾਸੀ ਖੰਨਾ ਆਪਣੀ ਪਤਨੀ ਸੁਖਵਿੰਦਰ ਕੌਰ ਉਰਫ ਕੀਰਤੀ ਅਤੇ ਡੇਢ ਸਾਲਾ ਧੀ ਆਲੀਆ ਨਾਲ ਐਕਟਿਵਾ ’ਤੇ ਖੰਨਾ ਜਾ ਰਹੇ ਸਨ। ਜਿਵੇਂ ਹੀ ਉਹ ਮੰਡੀ ਗੋਬਿੰਦਗੜ੍ਹ ਦੇ ਸਰਵਿਸ ਰੋਡ ’ਤੇ ਪਹੁੰਚੇ, ਟਰੱਕ ਨਾਲ ਹੋਈ ਭਿਆਨਕ ਟੱਕਰ ਵਿਚ ਮਾਂ ਤੇ ਧੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕਾ ਦੀ ਸੱਸ ਸੁਨੀਤਾ ਅਤੇ ਜੀਜਾ ਗਗਨਦੀਪ ਸਿੰਘ ਨੇ ਦੱਸਿਆ ਕਿ ਹਾਲ ਹੀ ਵਿਚ ਬੱਚੀ ਆਲੀਆ ਦਾ ਦੂਜਾ ਜਨਮ ਦਿਨ ਮਨਾਇਆ ਗਿਆ ਸੀ।ਸਿਵਲ ਹਸਪਤਾਲ ਦੀ ਡਾ. ਨਵਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਂ ਤੇ ਧੀ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ ਅਤੇ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।
Published on: ਫਰਵਰੀ 14, 2025 1:36 ਬਾਃ ਦੁਃ