ਚੰਡੀਗੜ੍ਹ, 14 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਅੱਜ (14 ਫਰਵਰੀ) ਚੰਡੀਗੜ੍ਹ ‘ਚ ਕੇਂਦਰ ਨਾਲ 5ਵੇਂ ਦੌਰ ਦੀ ਗੱਲਬਾਤ ਕਰਨਗੇ। ਕਿਸਾਨਾਂ ਵਲੋਂ ਇਸ ਵਿੱਚ 28 ਕਿਸਾਨ ਆਗੂ ਭਾਗ ਲੈਣਗੇ।ਇਨ੍ਹਾਂ ਦੀ ਅਗਵਾਈ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੋਂ ਜਗਜੀਤ ਡੱਲੇਵਾਲ ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ ਸਰਵਨ ਪੰਧੇਰ ਕਰਨਗੇ। ਖਨੌਰੀ ਬਾਰਡਰ ‘ਤੇ 81 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਡੱਲੇਵਾਲ ਐਂਬੂਲੈਂਸ ‘ਚ ਚੰਡੀਗੜ੍ਹ ਪਹੁੰਚੇ ਹਨ।ਇਸ ਮੀਟਿੰਗ ਵਿੱਚ ਕੇਂਦਰ ਵਲੋਂ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਸ਼ਾਮਲ ਹੋਣਗੇ।ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 26 ਸਥਿਤ ਮੈਗਸੀਪਾ ਦਫ਼ਤਰ ਵਿੱਚ ਸ਼ਾਮ 5 ਵਜੇ ਤੋਂ ਸ਼ੁਰੂ ਹੋ ਰਹੀ ਹੈ।
Published on: ਫਰਵਰੀ 14, 2025 5:35 ਬਾਃ ਦੁਃ