ਪਟਿਆਲਾ, 16 ਫਰਵਰੀ, ਦੇਸ਼ ਕਲਿੱਕ ਬਿਓਰੋ :
ਗੈਰ ਕਾਨੂੰਨੀ ਢੰਗ ਨਾਲ ਜਾਣ ਵਾਲਿਆਂ ਨੂੰ ਅਮਰੀਕਾ ਵੱਲੋਂ ਡਿਪੋਰਟ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਵਿਚ ਪੰਜਾਬੀ ਵੀ ਸ਼ਾਮਲ ਸਨ। ਅਮਰੀਕਾ ਤੋਂ ਡਿਪੋਰਟ ਕੀਤੇ ਗਏ ਪੰਜਾਬੀ ਵਿੱਚ ਦੋ ਅਜਿਹੇ ਨੌਜਵਾਨ ਸ਼ਾਮਲ ਸਨ ਜੋ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ ਸਨ। ਅਮਰੀਕਾ ਤੋਂ ਡਿਪੋਰਟ ਹੋਏ ਪਟਿਆਲਾ ਜ਼ਿਲ੍ਹੇ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਸੰਦੀਪ ਅਤੇ ਪ੍ਰਦੀਪ ਨਾਂ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਸਭ ਤੋਂ ਹੈਰਾਨੀ ਦੀ ਗੱਲ ਇਹ ਹੈ ਕਿ ਇਹ ਦੋਵੇਂ ਭਗੌੜੇ ਸਨ ਅਤੇ ਪੁਲਿਸ ਨੂੰ ਇਨ੍ਹਾਂ ਦੀ ਕਾਫੀ ਲੰਬੇ ਸਮੇਂ ਤੋਂ ਭਾਲ ਸੀ। ਜ਼ਿਕਰਯੋਗ ਹੈ ਕਿ ਦੋਵੇਂ ਨੌਜਵਾਨਾਂ ’ਤੇ ਰਾਜਪੁਰਾ ਵਿੱਚ 175/23 FIR ਦੇ ਤਹਿਤ ਭਗੌੜੇ ਸਨ। ਇਨ੍ਹਾਂ ’ਤੇ ਕਤਲ ਦਾ ਮਾਮਲਾ ਦਰਜ ਹੋਇਆ ਪਿਆ ਹੈ।
Published on: ਫਰਵਰੀ 16, 2025 1:02 ਬਾਃ ਦੁਃ