ਚੌਕੀਆਂ-ਥਾਣਿਆਂ ‘ਤੇ ਹਮਲਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ ਬਣਾਈ ਨਵੀਂ ਰਣਨੀਤੀ
ਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਸਰਹੱਦੀ ਖੇਤਰ ‘ਚ ਪੁਲਿਸ ਥਾਣਿਆਂ ਅਤੇ ਚੌਕੀਆਂ ‘ਤੇ ਹਮਲਿਆਂ ਤੋਂ ਬਾਅਦ ਪੁਲਿਸ ਨੇ ਹੁਣ ਆਪਣਾ ਸੁਰੱਖਿਆ ਘੇਰਾ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਅਪਣਾਉਣੀ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਸ਼ਹਿਰ ਵਿੱਚ 140 ਥਾਵਾਂ ਅਤੇ ਜਲੰਧਰ ਦੇ 25 ਥਾਣਿਆਂ ਵਿੱਚ ਸੀਸੀਟੀਵੀ ਕੈਮਰੇ ਲਾਉਣ ਲਈ ਪਲਾਨ ਤਿਆਰ ਕੀਤਾ ਗਿਆ ਹੈ।
ਇਸ ਕੰਮ ਨੂੰ ਜਲਦੀ ਅਤੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਪ੍ਰਾਈਵੇਟ ਕੰਪਨੀ ਦੀ ਮਦਦ ਨਾਲ ਇਸ ਪ੍ਰਾਜੈਕਟ ਨੂੰ ਪੂਰਾ ਕੀਤਾ ਜਾਵੇਗਾ।ਇਸ ਪ੍ਰਾਜੈਕਟ ਨੂੰ ਪੂਰਾ ਕਰਨ ਦੀ ਸਮਾਂ ਸੀਮਾ ਜੂਨ ਦੇ ਅੰਤ ਤੱਕ ਤੈਅ ਕੀਤੀ ਗਈ ਸੀ। ਕੈਮਰੇ ਲਗਾਉਣ ਲਈ ਸਥਾਨ ਦੀ ਨਿਸ਼ਾਨਦੇਹੀ ਪੂਰੀ ਕਰ ਲਈ ਗਈ ਹੈ।
ਕੈਮਰੇ ਲਗਾਉਣ ਤੋਂ ਬਾਅਦ ਸ਼ੋਅਪੀਸ ਨਾ ਬਣ ਜਾਣ ਤਾਂ ਉਨ੍ਹਾਂ ਨੂੰ ਲਗਾਉਣ ਵਾਲੀ ਕੰਪਨੀ ਉਨ੍ਹਾਂ ਦੀ ਦੇਖਭਾਲ ਅਤੇ ਹੋਰ ਜ਼ਿੰਮੇਵਾਰੀਆਂ ਨੂੰ ਵੀ ਨਿਭਾਏਗੀ।ਪੁਲੀਸ ਵੱਲੋਂ ਸਿਟੀ ਸਰਵੀਲੈਂਸ ਸਿਸਟਮ ਤਹਿਤ ਪ੍ਰਾਜੈਕਟ ’ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਇਸ ਪ੍ਰਾਜੈਕਟ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਨਾਲ ਅਪਰਾਧੀਆਂ ਨੂੰ ਆਸਾਨੀ ਨਾਲ ਕਾਬੂ ਕਰਨ ਵਿਚ ਮਦਦ ਮਿਲੇਗੀ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵੀ ਨਜ਼ਰ ਰੱਖੀ ਜਾ ਸਕੇਗੀ।
Published on: ਫਰਵਰੀ 18, 2025 7:32 ਪੂਃ ਦੁਃ