ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮ
ਚੰਡੀਗੜ੍ਹ, 18 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬਾ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦੇ ਹੁਕਮ ਦਿੱਤੇ ਹਨ। ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ ਗੈਰ-ਕਾਨੂੰਨੀ ਪਰਵਾਸ ਰੋਕਣ ਲਈ ਕਦਮ ਚੁੱਕਣੇ ਹੋਣਗੇ। ਦਰਅਸਲ ਐਡਵੋਕੇਟ ਕੰਵਲ ਪਾਹੁਲ ਸਿੰਘ ਨੇ ਇੱਕ ਪਟੀਸ਼ਨ ਦਾਇਰ ਕੀਤੀ ਸੀ। ਜਿਸ ਵਿੱਚ ਉਨ੍ਹਾਂ ਨੇ ਵੱਡੀ ਗਿਣਤੀ ਵਿੱਚ ਪੰਜਾਬ ਦੇ ਲੋਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਦੇ ਮੁੱਦੇ ਨੂੰ ਉਠਾਇਆ ਹੈ।
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਖਿਲਾਫ ਕਾਰਵਾਈ ਕਰਨ ਅਤੇ ਡੌਂਕੀ ਰਸਤੇ ਰਾਹੀਂ ਪੰਜਾਬ ਤੋਂ ਅਮਰੀਕਾ ਜਾਣ ਵਾਲੇ ਗੈਰ-ਕਾਨੂੰਨੀ ਪਰਵਾਸ ਨੂੰ ਰੋਕਣ ਲਈ 30 ਦਿਨਾਂ ਦੇ ਅੰਦਰ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ। ਇਸ ਨਾਲ ਪਟੀਸ਼ਨ ਦਾ ਵੀ ਨਿਪਟਾਰਾ ਕਰ ਦਿੱਤਾ ਗਿਆ।
Published on: ਫਰਵਰੀ 18, 2025 7:36 ਪੂਃ ਦੁਃ