ਫਰੀਦਕੋਟ ਬੱਸ ਹਾਦਸੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਪੰਜਾਬ

ਫਰੀਦਕੋਟ ਬੱਸ ਹਾਦਸੇ ‘ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ: 18 ਫਰਵਰੀ, ਦੇਸ਼ ਕਲਿੱਕ ਬਿਓਰੋ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਬੱਸ ਹਾਦਸੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ਅੱਜ ਸਵੇਰੇ ਫ਼ਰੀਦਕੋਟ ‘ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ ‘ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ।

ਇਸ ਹਾਦਸੇ ‘ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।

Published on: ਫਰਵਰੀ 18, 2025 12:39 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।