ਚੰਡੀਗੜ੍ਹ, 19 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਵੱਖ ਵੱਖ ਵਿਭਾਗਾਂ ਵਿੱਚ 497 ਨਵ ਨਿਯੁਕਤ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀਆਂ ਉਤੇ ਤਿੱਖੇ ਨਿਸ਼ਾਨੇ ਲਗਾਏ। ਮੁੱਖ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਇਸ ਮੌਕੇ ਕਿਹਾ ਕਿ ਜੋ ਵਿਰੋਧੀ ਕਹਿੰਦੇ ਹਨ ਕਿ ਕਿੱਥੇ ਨੌਕਰੀਆਂ ਦਿੱਤੀਆਂ ਹਨ, ਉਹ ਯਕੀਨ ਨਹੀਂ ਕਰ ਰਹੇ ਕਿਉਂਕਿ ਉਨ੍ਹਾਂ ਆਪ ਨੌਕਰੀਆਂ ਨਹੀਂ ਦਿੱਤੀਆਂ। ਮੁੱਖ ਮੰਤਰੀ ਨੇ ਬਿਨਾਂ ਕਿਸੇ ਦਾ ਨਾਮ ਲਏ ਕਿਹਾ ਕਿ ਉਂਝ ਇਹ ਸਭ ਲੋਕਾਂ ਨੂੰ ਇਕ ਦੂਜੇ ਨਾਲ ਲੜਾਉਂਦੇ ਰਹਿੰਦੇ ਹਨ, ਪ੍ਰੰਤੂ ਆਪ ਇਕ ਦੂਜੇ ਦੇ ਵਿਆਹਾਂ ਉਤੇ ਇਕੱਠੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਤੁਸੀਂ ਦੇਖਿਆ ਹੋਵੇਗਾ ਕਿ ਉਨ੍ਹਾਂ ਦੇ ਵਿਆਹ ਉਤੇ ਇਕੱਲਾ ਮੈਂ ਹੀ ਨਹੀਂ ਸੀ। ਮੈਨੂੰ ਉਹ ਬੁਲਾਉਂਦੇ ਹੀ ਨਹੀਂ। ਉਨ੍ਹਾਂ ਕਿਹਾ ਕਿ ਫਿਰ ਉਹ ਕਹਿ ਦਿੰਦੇ ਹਨ ਇਹ ਰਾਜਨੀਤੀ ਤੋਂ ਉਪਰ ਹੈ। ਉਨ੍ਹਾਂ ਕਿਹਾ ਕਿ ਮੈਂ ਸੱਚ ਬੋਲਦਾ ਹਾਂ, ਇਸ ਕਰਕੇ ਉਹ ਮੇਰੇ ਤੋਂ ਦੁਖੀ ਨੇ।
ਮੁੱਖ ਮੰਤਰੀ ਨੇ ਕਿਹਾ ਕਿ ਸਾਡਾ ਮਿਸ਼ਨ ਰੁਜ਼ਗਾਰ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੈਂ ਖੁਦ ਇਕ ਮੁਲਾਜ਼ਮ ਦਾ ਬੇਟਾ ਹਾਂ, ਮੈਨੂੰ ਪਤਾ ਹੈ ਕਿ ਸਰਕਾਰੀ ਨੌਕਰੀ ਦੀ ਖੁਸ਼ੀ ਮਨ ਵਿੱਚ ਵੱਖਰੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਕਿਸੇ ਨੌਕਰੀ ਦੇ ਮੌਕੇ ਮਿਲਦੇ ਸਨ ਤਾਂ ਉਹ ਸਿਰਫ ਸੱਤਾਧਾਰੀਆਂ ਦੇ ਆਪਣਿਆਂ ਨੂੰ ਮਿਲਦੇ ਸਨ।
Published on: ਫਰਵਰੀ 19, 2025 2:15 ਬਾਃ ਦੁਃ