ਸੋਨੀਆ ਗਾਂਧੀ ਦੀ ਸਿਹਤ ਵਿਗੜੀ, ਹਸਪਤਾਲ ਦਾਖਲ
ਨਵੀਂ ਦਿੱਲੀ, 21 ਫਰਵਰੀ, ਦੇਸ਼ ਕਲਿਕ ਬਿਊਰੋ :
ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਸਿਹਤ ਵਿਗੜਨ ਕਾਰਨ ਸਰ ਗੰਗਾ ਰਾਮ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ।
ਹਸਪਤਾਲ ਪ੍ਰਸ਼ਾਸਨ ਮੁਤਾਬਕ, ਸੋਨੀਆ ਗਾਂਧੀ ਨੂੰ ਪੇਟ ਵਿੱਚ ਹਲਕਾ ਇਨਫੈਕਸ਼ਨ ਹੋਣ ਕਾਰਨ ਹਸਪਤਾਲ ਲਿਆਇਆ ਗਿਆ ਸੀ। ਰੁਟੀਨ ਚੈੱਕਅੱਪ ਦੀ ਲੋੜ ਹੋਣ ਕਰਕੇ ਵੀ ਉਨ੍ਹਾਂ ਨੂੰ ਦਾਖਲ ਕੀਤਾ ਗਿਆ।
ਹਸਪਤਾਲ ‘ਚ ਭਰਤੀ ਹੋਣ ਤੋਂ ਬਾਅਦ ਉਨ੍ਹਾਂ ਦੀ ਜ਼ਰੂਰੀ ਜਾਂਚ ਕੀਤੀ ਗਈ। ਅੱਜ ਸ਼ੁੱਕਰਵਾਰ ਤਕ ਉਨ੍ਹਾਂ ਨੂੰ ਛੁੱਟੀ ਦਿੱਤੇ ਜਾਣ ਦੀ ਸੰਭਾਵਨਾ ਹੈ।
ਸੋਨੀਆ ਗਾਂਧੀ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਡਾਕਟਰ ਉਨ੍ਹਾਂ ਦੀ ਸੰਭਾਲ ‘ਚ ਜੁਟੇ ਹੋਏ ਹਨ।
Published on: ਫਰਵਰੀ 21, 2025 7:52 ਪੂਃ ਦੁਃ