ਜਲੰਧਰ, 22 ਫਰਵਰੀ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਜਾਗੋ ਪਾਰਟੀ ਦੌਰਾਨ ਹੋਈ ਹਵਾਈ ਫਾਇਰਿੰਗ ‘ਚ 45 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਦੀ ਮੌਜੂਦਾ ਸਰਪੰਚ ਦਾ ਪਤੀ ਹੈ। ਹਾਲਾਂਕਿ ਮਾਮਲੇ ਨੂੰ ਛੁਪਾਉਣ ਲਈ ਤੁਰੰਤ ਸਸਕਾਰ ਕਰ ਦਿੱਤਾ ਗਿਆ।
ਅੱਜ (22 ਫਰਵਰੀ) ਸਾਰੀ ਘਟਨਾ ਦੀ ਵੀਡੀਓ ਸਾਹਮਣੇ ਆਈ ਹੈ। ਇਸ ਨਾਲ ਇਸ ਮਾਮਲੇ ਦਾ ਪਰਦਾਫਾਸ਼ ਹੋਇਆ ਹੈ। ਹੁਣ ਇਸ ਸਬੰਧੀ ਥਾਣਾ ਗੁਰਾਇਆ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਵੀਡੀਓ ‘ਚ ਨਜ਼ਰ ਆ ਰਹੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਾਸੀ ਗੁਰਾਇਆ ਵਜੋਂ ਹੋਈ ਹੈ।
Published on: ਫਰਵਰੀ 22, 2025 12:19 ਬਾਃ ਦੁਃ