ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਆਮ ਆਦਮੀ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ, 23 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਕੇ ਆਪਣਾ ਸਿਆਸੀ ਸਫ਼ਰ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੇ ਸ਼ਾਮਲ ਹੋਣ ਦਾ ਅਧਿਕਾਰਤ ਐਲਾਨ ਅੱਜ 12 ਵਜੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।
ਪਾਰਟੀ ਦੇ ਸੀਨੀਅਰ ਆਗੂ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਨਗੇ।ਸੋਨੀਆ ਮਾਨ ਨੇ ਇਸ ਤੋਂ ਪਹਿਲਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ। ਜਿੱਥੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ‘ਚ ਸ਼ਾਮਲ ਕਰ ਲਿਆ ਹੈ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਹਨ।
Published on: ਫਰਵਰੀ 23, 2025 10:32 ਪੂਃ ਦੁਃ