ਮੰਡੀ ਗੋਬਿੰਦਗੜ੍ਹ ਨੇੜੇ ਜੀਟੀ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾਈ, ਬੱਚੀ ਸਮੇਤ ਚਾਰ ਲੋਕਾਂ ਦੀ ਮੌਤ
ਫਤਹਿਗੜ੍ਹ ਸਾਹਿਬ, 24 ਫਰਵਰੀ, ਦੇਸ਼ ਕਲਿਕ ਬਿਊਰੋ :
ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਮੰਡੀ ਗੋਬਿੰਦਗੜ੍ਹ ਨੇੜੇ ਜੀਟੀ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਟਕਰਾ ਗਈ। ਇਸ ਹਾਦਸੇ ‘ਚ ਇਕ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇੱਕ ਔਰਤ ਗੰਭੀਰ ਜ਼ਖ਼ਮੀ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦਾ ਇੱਕ ਪਰਿਵਾਰ ਪ੍ਰਯਾਗਰਾਜ ਵਿੱਚ ਮਹਾਕੁੰਭ ਤੋਂ ਵਾਪਸ ਪਰਤ ਰਿਹਾ ਸੀ। ਪਰਤਦੇ ਸਮੇਂ ਇਹ ਸੜਕ ਹਾਦਸਾ ਵਾਪਰ ਗਿਆ। ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ।
ਇਹ ਘਟਨਾ ਸਰਹਿੰਦ ਸਾਈਡ ਜੀਟੀ ਰੋਡ ‘ਤੇ ਗੋਲਡਨ ਹਾਈਟਸ ਹੋਟਲ ਦੇ ਸਾਹਮਣੇ ਵਾਪਰੀ। ਟਾਟਾ ਨੇਕਸਨ ਕਾਰ (ਪੀਬੀ 10 ਜੇਐਚ 3645) ਅਚਾਨਕ ਸੜਕ ਕਿਨਾਰੇ ਡਿਵਾਈਡਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਇੰਜਣ ਅੰਦਰ ਚਲਾ ਗਿਆ।
Published on: ਫਰਵਰੀ 24, 2025 7:29 ਪੂਃ ਦੁਃ