ਫ਼ਾਜ਼ਿਲਕਾ, 24 ਫਰਵਰੀ, ਦੇਸ਼ ਕਲਿਕ ਬਿਊਰੋ :
ਅਬੋਹਰ ਦੇ ਪਿੰਡ ਰਾਮਪੁਰਾ ਵਿੱਚ ਇੱਕ ਸੜਕ ਹਾਦਸੇ ‘ਚ ਦੋ ਕਿਸਾਨਾਂ ਦੀ ਮੌਤ ਹੋ ਗਈ। ਖੇਤਾਂ ਤੋਂ ਵਾਪਸ ਆ ਰਹੇ ਦੋ ਮੋਟਰਸਾਈਕਲ ਸਵਾਰ ਕਿਸਾਨਾਂ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਜ਼ਬਰਦਸਤ ਟੱਕਰ ਮਾਰੀ, ਜਿਸ ਨਾਲ ਦੋਵੇਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਦਲੀਪ ਕੁਮਾਰ ਅਤੇ ਸੁਭਾਸ਼ ਕਸ਼ਵਾ ਵਜੋਂ ਹੋਈ ਹੈ, ਜੋ ਭਾਗਸਰ ਤੋਂ ਖੇਤੀ ਦਾ ਕੰਮ ਕਰਕੇ ਆਪਣੇ ਘਰ ਵਾਪਸ ਆ ਰਹੇ ਸਨ।
ਪੁਲਿਸ ਮੁਤਾਬਕ, ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਉਹ ਦਰਖ਼ਤ ਨਾਲ ਜਾ ਟਕਰਾਈ। ਥਾਣਾ ਬਹਾਵ ਦੇ ਏਐਸਆਈ ਬਲਵੀਰ ਸਿੰਘ ਮੌਕੇ ’ਤੇ ਪਹੁੰਚੇ ਅਤੇ 108 ਐਂਬੂਲੈਂਸ ਰਾਹੀਂ ਦੋਵਾਂ ਨੂੰ ਹਸਪਤਾਲ ਪਹੁੰਚਾਇਆ, ਪਰ ਉਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਅਣਪਛਾਤੇ ਕਾਰ ਚਾਲਕ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਤਲਾਸ਼ ਜਾਰੀ ਹੈ।
Published on: ਫਰਵਰੀ 24, 2025 12:16 ਬਾਃ ਦੁਃ