ਚੰਡੀਗੜ੍ਹ, 25 ਫਰਵਰੀ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਭ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਮੀਦ ਕਰਦੇ ਹਾਂ ਕਿ ਤੁਸੀਂ ਸਾਰੇ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।



Published on: ਫਰਵਰੀ 25, 2025 1:26 ਬਾਃ ਦੁਃ