ਅਸਾਮ ‘ਚ ਅੱਧੀ ਰਾਤ ਨੂੰ ਆਇਆ ਭੂਚਾਲ
ਅਸਾਮ, 27 ਫ਼ਰਵਰੀ, ਦੇਸ਼ ਕਲਿਕ ਬਿਊਰੋ :
ਅਸਾਮ ਦੇ ਮੋਰੀਗਾਂਵ ਵਿੱਚ ਅੱਧੀ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇੱਥੇ ਵੀਰਵਾਰ ਵੱਡੇ ਤੜਕੇ ਕਰੀਬ 2.25 ਵਜੇ ਲੋਕਾਂ ਨੇ ਧਰਤੀ ਹਿੱਲਦੀ ਮਹਿਸੂਸ ਕੀਤੀ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 5.0 ਦਰਜ ਕੀਤੀ ਗਈ ਹੈ।
ਜਿਕਰਯੋਗ ਹੈ ਕਿ ਧਰਤੀ ਦੇ ਅੰਦਰ 7 ਪਲੇਟਾਂ ਹਨ, ਜੋ ਲਗਾਤਾਰ ਘੁੰਮਦੀਆਂ ਰਹਿੰਦੀਆਂ ਹਨ। ਉਹ ਖੇਤਰ ਜਿੱਥੇ ਇਹ ਪਲੇਟਾਂ ਟਕਰਾਉਦੀਆਂ ਹਨ, ਨੂੰ ਫਾਲਟ ਲਾਈਨ ਕਿਹਾ ਜਾਂਦਾ ਹੈ। ਵਾਰ-ਵਾਰ ਟਕਰਾਉਣ ਕਾਰਨ ਪਲੇਟਾਂ ਦੇ ਕੋਨੇ ਝੁਕ ਜਾਂਦੇ ਹਨ। ਜਦੋਂ ਬਹੁਤ ਜ਼ਿਆਦਾ ਦਬਾਅ ਬਣ ਜਾਂਦਾ ਹੈ, ਤਾਂ ਪਲੇਟਾਂ ਟੁੱਟਣੀਆਂ ਸ਼ੁਰੂ ਹੋ ਜਾਂਦੀਆਂ ਹਨ। ਹੇਠਲੀ ਊਰਜਾ ਇੱਕ ਰਸਤਾ ਲੱਭਦੀ ਹੈ ਅਤੇ ਹਿਲਜੁਲ ਤੋਂ ਬਾਅਦ ਭੂਚਾਲ ਆਉਂਦਾ ਹੈ।
Published on: ਫਰਵਰੀ 27, 2025 8:07 ਪੂਃ ਦੁਃ