ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
ਚੰਡੀਗੜ੍ਹ: 27 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਮੰਤਰੀ ਮੰਡਲ ਦੀ ਅੱਜ ਮੀਟਿੰਗ ਹੋ ਰਹੀ ਹੈ ਜਿਸ ਵਿੱਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਕੀਤਾ ਜਾਵੇਗਾ। ਅੱਜ ਦੀ ਮੀਟਿੰਗ ਵਿਚ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਹਾਲਾਂਕਿ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਇਹ ਮੀਟਿੰਗ ਪੰਦਰਾਂ ਦਿਨਾਂ ਵਿੱਚ ਦੂਜੀ ਵਾਰ ਸੱਦੀ ਗਈ ਹੈ।
Published on: ਫਰਵਰੀ 27, 2025 8:35 ਪੂਃ ਦੁਃ