ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਵਿਜੀਲੈਂਸ ਬਿਓਰੋ ਵੱਲੋਂ ਮੁਕੱਦਮਾ ਦਰਜ

ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਐਕਸੀਅਨ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ, 27 ਫਰਵਰੀ, 2025: ਦੇਸ਼ ਕਲਿੱਕ ਬਿਓਰੋ
ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਨਗਰ ਨਿਗਮ ਦੇ ਮਿਊਂਸਿਪਲ ਟਾਊਨ ਪਲਾਨਰ (ਐਮ.ਟੀ.ਪੀ.) ਵਜੋਂ ਤਾਇਨਾਤ ਕਾਰਜਕਾਰੀ ਇੰਜੀਨੀਅਰ (ਐਕਸੀਅਨ) ਗੁਰਪ੍ਰੀਤ ਸਿੰਘ ਵਿਰੁੱਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਦੀ ਜਾਂਚ ਏਜੰਸੀ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਰਕਾਰੀ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਕਤ ਮਾਮਲੇ ਦੀ ਡੂੰਘਾਈ ਨਾਲ ਕੀਤੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਇਸ ਅਧਿਕਾਰੀ ਨੇ ਆਪਣੀ ਸਰਕਾਰੀ ਨੌਕਰੀ ਦੌਰਾਨ ਭ੍ਰਿਸ਼ਟ ਕਾਰਵਾਈਆਂ ਰਾਹੀਂ ਕਾਫ਼ੀ ਦੌਲਤ ਇਕੱਠੀ ਕੀਤੀ ਹੈ। ਜਾਂਚ ਵਿੱਚ ਖੁਲਾਸਾ ਹੋਇਆ ਕਿ ਗੁਰਪ੍ਰੀਤ ਸਿੰਘ ਨੇ ਕਈ ਜਾਇਦਾਦਾਂ ਖਰੀਦੀਆਂ ਹੋਈਆਂ ਹਨ ਅਤੇ ਵੱਖ-ਵੱਖ ਬੈਂਕਾਂ ਅਤੇ ਡਾਕਘਰਾਂ ਵਿੱਚ ਫਿਕਸਡ ਡਿਪਾਜ਼ਿਟ ਰਾਹੀਂ 1.83 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ ਕੀਤੀ ਹੋਈ ਹੈ, ਜੋ ਕਿ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ 129 ਫ਼ੀਸਦ ਵੱਧ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਇਸ ਕੇਸ ਦੇ ਸਬੰਧ ਵਿੱਚ ਉਕਤ ਮੁਲਜ਼ਮ ਦੇ ਘਰ ਦੀ ਤਲਾਸ਼ੀ ਲਈ ਗਈ ਅਤੇ ਉਸਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਭੇਜੀਆਂ ਗਈਆਂ ਹਨ।

Published on: ਫਰਵਰੀ 27, 2025 3:43 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।