ਮੋਰਿੰਡਾ ਸ਼ਹਿਰੀ ਪੁਲਿਸ ਵੱਲੋਂ ਸਥਾਨਕ ਆਈਲੈਟ ਸੈਂਟਰਾਂ ਦੀ ਚੈਕਿੰਗ ਕੀਤੀ ਗਈ
ਮੋਰਿੰਡਾ: 27 ਫਰਵਰੀ ( ਭਟੋਆ)
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਡੰਕੀ ਲਗਾ ਕੇ ਅਮਰੀਕਾ ਗਏ ਪੰਜਾਬੀ ਨੌਜਵਾਨਾਂ ਨੂੰ ਡਿਪੋਰਟ ਕਰਨ ਉਪਰੰਤ ਪੰਜਾਬ ਸਰਕਾਰ ਵੱਲੋਂ ਟਰੈਵਲ ਏਜੰਟਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਮਿਲੇ ਆਦੇਸ਼ਾਂ ਤੇ ਅਮਲ ਕਰਦਿਆਂ ਮੋਰਿੰਡਾ ਸ਼ਹਿਰੀ ਪੁਲਿਸ ਵੱਲੋਂ ਸਥਾਨਕ ਆਈਲੈਟ ਸੈਂਟਰਾਂ ਦੀ ਚੈਕਿੰਗ ਕੀਤੀ ਗਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਹਰਜਿੰਦਰ ਸਿੰਘ ਐਸ ਐਚ ਓ ਮੋਰਿੰਡਾ ਸ਼ਹਿਰੀ ਨੇ ਦੱਸਿਆ ਕਿ ਜਿਲਾ ਰੂਪਨਗਰ ਦੇ ਐਸਐਸਪੀ ਸ੍ਰੀ ਗੁਲਨੀਤ ਸਿੰਘ ਖੁਰਾਨਾ ਵੱਲੋਂ ਦਿੱਤੇ ਨਿਰਦੇਸ਼ਾਂ ਤੇ ਅਮਲ ਕਰਦਿਆਂ ਡੀਐਸਪੀ ਮੋਰਿੰਡਾ ਸ੍ਰੀ ਜਤਿੰਦਰ ਸਿੰਘ ਮੱਲੀ ਦੀ ਦੇਖ ਰੇਖ ਹੇਠ ਸ਼ਹਿਰ ਦੇ ਅੱਧੀ ਦਰਜਨ ਦੇ ਕਰੀਬ ਟਰੈਵਲ ਏਜੰਟਾਂ ਅਤੇ ਆਈਲੈਟਸ ਸੈਂਟਰਾਂ ਦੇ ਦਸਤਾਵੇਜਾਂ ਦੀ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਗਈ ਪ੍ਰੰਤੂ ਇਸ ਚੈਕਿੰਗ ਦੌਰਾਨ ਚੈੱਕ ਕੀਤੇ ਆਈਲੈਟ ਸੈਂਟਰਾਂ ਦੇ ਲਾਈਸੈਂਸ ਅਤੇ ਹੋਰ ਦਸਤਾਵੇਜ਼ ਸਹੀ ਪਾਏ ਗਏ ਉਹਨਾਂ ਦੱਸਿਆ ਕਿ ਇਸ ਮੌਕੇ ਤੇ ਆਈਲੈਟਸ ਸੈਂਟਰਾਂ ਤੇ ਟਰੈਵਲ ਏਜੰਟਾਂ ਨੂੰ ਹਦਾਇਤ ਕੀਤੀ ਗਈ ਕਿ ਆਪਣੇ ਨਿਜੀ ਲਾਲਚ ਕਾਰਨ ਉਹ ਕਿਸੇ ਵੀ ਪੰਜਾਬੀ ਨੌਜਵਾਨ ਨੂੰ ਗਲਤ ਤਰੀਕੇ ਨਾਲ ਖਾਸ ਕਰਕੇ ਡੰਕੀ ਲਗਾ ਕੇ ਵਿਦੇਸ਼ ਭੇਜਣ ਤੋਂ ਗੁਰੇਜ ਕਰਨ। ਉਹਨਾਂ ਦੱਸਿਆ ਕਿ ਇਹਨਾਂ ਸੈਂਟਰ ਚਾਲਕਾਂ ਤੇ ਟਰੈਵਲ ਏਜੰਟਾਂ ਨੂੰ ਕਿਸੇ ਵੀ ਤਰ੍ਹਾਂ ਦੀ ਗੁਮਰਾਹਕੁਨ ਇਸ਼ਤਿਹਾਰਬਾਜੀ ਕਰਨ ਤੋਂ ਗਰੇਜ ਕਰਨ ਦੀ ਹਦਾਇਤ ਕੀਤੀ ਗਈ ਤਾਂ ਜੋ ਸੋਸ਼ਲ ਮੀਡੀਆ ਅਤੇ ਹੋਰ ਪ੍ਰਚਾਰ ਮਾਧਿਅਮ ਰਾਹੀਂ ਕੀਤੀ ਗਈ ਗੁਮਰਾਹਕੁਨ ਇਸ਼ਤਿਹਾਰਬਾਜ਼ੀ ਤੋਂ ਪੰਜਾਬੀ ਨੌਜਵਾਨ ਗੁਮਰਾਹ ਹੋ ਕੇ ਆਪੋ ਆਪਣੀਆਂ ਜਮੀਨਾਂ ਵੇਚ ਕੇ ਘਰ ਗਹਿਣੇ ਰੱਖ ਕੇ ਅਤੇ ਬੈਂਕ ਲੋਨ ਲੈ ਕੇ ਵਿਦੇਸ਼ਾਂ ਵਿੱਚ ਜਾਣ ਲਈ ਉਤਸ਼ਾਹਤ ਨਾ ਹੋਣ । ਇਸ ਉਹਨਾਂ ਦੱਸਿਆ ਕਿ ਸ਼ਹਿਰ ਵਿੱਚ ਲਗਭਗ ਤਿੰਨ ਦਰਜਨ ਦੇ ਕਰੀਬ ਅਜਿਹੇ ਆਈਲੈਟਸ ਸੈਂਟਰ ਤੇ ਟਰੈਵਲ ਏਜਂਟ ਜਾਂ ਕੰਸਲਟੈਂਟ ਏਜੈਂਟ ਹਨ ਜਿਹੜੇ ਡਿਪਟੀ ਕਮਿਸ਼ਨਰ ਰੂਪਨਗਰ ਤੋਂ ਬਕਾਇਦਾ ਲਾਈਸੈਂਸ ਸ਼ੁਦਾ ਹਨ। ਇਸ ਮੌਕੇ ਤੇ ਉਹਨਾਂ ਦੇ ਨਾਲ ਏਐਸਆਈ ਵਿਸ਼ਾਲ ਕੁਮਾਰ ਸੀਨੀਅਰ ਕਾਂਸਟੇਬਲ ਰਵਿੰਦਰ ਸਿੰਘ ਅਤੇ ਪਿ੍ਤਪਾਲ ਸਿੰਘ ਦੇ ਵੀ ਹਾਜ਼ਰ ਸਨ।
Published on: ਫਰਵਰੀ 27, 2025 5:08 ਬਾਃ ਦੁਃ