ਪਟਿਆਲ਼ਾ, 28 ਸਤੰਬਰ, ਦੇਸ਼ ਕਲਿਕ ਬਿਊਰੋ :
ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੀਆਂ ਵਿਦਿਆਰਥਣਾਂ ਵਾਈਸ ਚਾਂਸਲਰ (ਵੀਸੀ) ਵੱਲੋਂ ਕੁੜੀਆਂ ਦੇ ਹੋਸਟਲ ਦੀ ਅਚਾਨਕ ਚੈਕਿੰਗ ਕਰਨ ਅਤੇ ਉਨ੍ਹਾਂ ਦੇ ਕੱਪੜਿਆਂ ਬਾਰੇ ਕੀਤੀ ਟਿੱਪਣੀ ਨੂੰ ਲੈ ਕੇ ਪਿਛਲੇ ਛੇ ਦਿਨਾਂ ਤੋਂ ਸੰਘਰਸ਼ ਦੇ ਰਾਹ ਪਈਆਂ ਹੋਈਆਂ ਹਨ। ਇਸ ਦੇ ਨਾਲ ਹੀ ਹੁਣ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਦਾ ਵੀ ਸਮਰਥਨ ਮਿਲਿਆ ਹੈ।
ਹਸਪਤਾਲ ‘ਚ ਦਾਖਲ ਸੀ.ਐਮ.ਭਗਵੰਤ ਮਾਨ ਨੇ ਖੁਦ ਸੰਘਰਸ਼ ਕਰ ਰਹੀਆਂ ਵਿਦਿਆਰਥਣਾਂ ਨੂੰ ਕਾਲ ਕਰਕੇ ਸਹਿਯੋਗ ਦੇਣ ਦਾ ਵਾਅਦਾ ਕੀਤਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਕਿਸੇ ਨੂੰ ਵੀ ਉਨ੍ਹਾਂ ਨੂੰ ਪ੍ਰੇਸ਼ਾਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।