ਐਨ.ਓ.ਸੀ ਤੋਂ ਬਿਨ੍ਹਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ 31 ਅਗਸਤ 2025 ਤੱਕ ਹੋਇਆ ਵਾਧਾ
ਚੰਡੀਗੜ੍ਹ: 28 ਫਰਵਰੀ, ਦੇਸ਼ ਕਲਿੱਕ ਬਿਓਰੋ
ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਦੀ ਸ਼ੁਰੂਆਤ ਦੇ ਤਹਿਤ, ਮਿਤੀ 25.11.2024 ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਅਨੁਸਾਰ ਕੋਈ ਵੀ ਵਿਅਕਤੀ ਜਿਸ 31 ਜੁਲਾਈ 2024 ਤੱਕ 500 ਵਰਗ ਗਜ਼ ਤੱਕ ਦੇ ਖੇਤਰ ਲਈ ਇੱਕ ਗੈਰ-ਅਧਿਕਾਰਤ ਕਲੋਨੀ ਵਿੱਚ ਸਥਿਤ, ਸਟੈਂਪ ਪੇਪਰ ‘ਤੇ ਵੇਚਣ ਲਈ ਪਾਵਰ ਆਫ਼ ਅਟਾਰਨੀ ਜਾਂ ਸਮਝੌਤਾ ਕੀਤਾ ਹੈ ਜਾਂ ਜ਼ਮੀਨ ਦੇ ਕਿਸੇ ਵੀ ਰਜਿਸਟਰਡ ਦਸਤਾਵੇਜ਼ ਨਾਲ ਰਜਿਸਟਰਾਰ ਜਾਂ ਸਬ-ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਦੇ ਸਾਹਮਣੇ 01 ਦਸੰਬਰ, 2024 ਤੋਂ 28 ਫਰਵਰੀ 2025 ਤੱਕ ਬਿਨਾਂ ਕਿਸੇ ਰਜਿਸਟਰਾਰ ਜਾਂ ਸੰਯੁਕਤ ਸਬ-ਰਜਿਸਟਰਾਰ ਕੋਲ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਅਤੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਸਮਰੱਥ ਅਥਾਰਟੀ ਤੋਂ ਪ੍ਰਮਾਣ-ਪੱਤਰ (ਐਨ.ਓ.ਸੀ) ਤੋਂ ਬਿਨ੍ਹਾਂ ਅਜਿਹੇ ਪਲਾਟ ਦੀ ਰਜਿਸਟਰੀ ਕਰਵਾਉਣ ਦਾ ਹੱਕਦਾਰ ਹੋਵੇਗਾ।
ਹੁਣ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਕਰਨ ਦੀ ਆਮ ਜਨਤਾ ਦੀ ਮੰਗ ਦੇ ਮੱਦੇਨਜ਼ਰ ਪੰਜਾਬ ਦੇ ਰਾਜਪਾਲ ਨੇ ਅਪਾਰਟਮੈਂਟ ਅਤੇ ਪ੍ਰਾਪਰਟੀ ਰੈਗੂਲੇਸ਼ਨ ਐਕਟ, 1995 ਦੀ ਧਾਰਾ 20(5) ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ ਅਜਿਹੇ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ 1 ਮਾਰਚ 2025 ਤੋਂ 31 ਅਗਸਤ 2025 ਤੱਕ ਵਧਾ ਦਿੱਤੀ ਹੈ।

Published on: ਫਰਵਰੀ 28, 2025 5:15 ਬਾਃ ਦੁਃ