ਚੰਡੀਗੜ੍ਹ, 1 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਹੁਣ ਨਸ਼ਿਆਂ ਦੇ ਖ਼ਿਲਾਫ਼ ਐਕਸ਼ਨ ਮੋਡ ਵਿੱਚ ਹੈ। ਨਸ਼ਾ ਤਸਕਰਾਂ ਦੀਆਂ ਸੰਪਤੀਆਂ ’ਤੇ ਬੁਲਡੋਜ਼ਰ ਦੀ ਕਾਰਵਾਈ ਜਾਰੀ ਹੈ।ਵੀਰਵਾਰ ਨੂੰ ਨਿਗਰਾਨੀ ਲਈ 5 ਮੰਤਰੀਆਂ ਦੀ ਇੱਕ ਹਾਈ ਪਾਵਰ ਕਮੇਟੀ ਬਣਾਈ ਗਈ, ਜਿਸਦੀ ਪਹਿਲੀ ਮੀਟਿੰਗ ਅੱਜ ਚੰਡੀਗੜ੍ਹ ਵਿੱਚ ਹੋਈ।
ਇਸ ਮੀਟਿੰਗ ਵਿੱਚ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਇਸ ਕਮੇਟੀ ਦਾ ਚੇਅਰਮੈਨ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਬਣਾਇਆ ਗਿਆ ਹੈ, ਜਦਕਿ ਹੋਰ 4 ਮੰਤਰੀਆਂ ਨੂੰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ ਹੈ।
ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰਨਪ੍ਰੀਤ ਸੋਂਧ ਇਸ ਕਮੇਟੀ ਦੇ ਮੈਂਬਰ ਹਨ।
ਮੀਟਿੰਗ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਸੂਬੇ ਦੀਆਂ ਸਾਰੀਆਂ ਪਾਰਟੀਆਂ ਨੂੰ ਇਕਜੁੱਟ ਹੋ ਕੇ ਨਸ਼ਿਆਂ ਵਿਰੁੱਧ ਲੜਨ ਦਾ ਸੱਦਾ ਦਿੱਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ।
Published on: ਮਾਰਚ 1, 2025 12:48 ਬਾਃ ਦੁਃ