ਫਤਹਿਗੜ੍ਹ ਸਾਹਿਬ, 1 ਮਾਰਚ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਸਾਰੇ ਐਸਐਸਪੀਜ਼ ਨਾਲ ਮੀਟਿੰਗ ਤੋਂ ਬਾਅਦ ਅੱਜ CASO ਅਪਰੇਸ਼ਨ ਦੀ ਸ਼ੁਰੂਆਤ ਕੀਤੀ ਗਈ। ਫਤਿਹਗੜ੍ਹ ਸਾਹਿਬ ਵਿੱਚ ਐਸਐਸਪੀ ਸ਼ੁਭਮ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਨਸ਼ਿਆਂ ਦੇ ਕੋਹੜ ਨੂੰ ਲੈ ਕੇ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲੀਸ ਨੇ 9 ਕੇਸ ਦਰਜ ਕਰਕੇ 10 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਐਸਐਸਪੀ ਅਗਰਵਾਲ ਨੇ ਸਖ਼ਤ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਨੂੰ ਜੇਲ੍ਹ ਭੇਜਿਆ ਜਾਵੇਗਾ। ਡਰੱਗ ਮਾਫੀਆ ਦੀ ਨਾਜਾਇਜ਼ ਕਮਾਈ ਤੋਂ ਬਣੀ ਜਾਇਦਾਦ ਜ਼ਬਤ ਕੀਤੀ ਜਾਵੇਗੀ। ਇਸ ‘ਤੇ ਬੁਲਡੋਜ਼ਰ ਵੀ ਚੱਲੇਗਾ। ਪੁਲਿਸ 24 ਘੰਟੇ ਨਿਗਰਾਨੀ ਰੱਖੇਗੀ ਅਤੇ ਕਾਰਵਾਈ ਕਰੇਗੀ।
Published on: ਮਾਰਚ 1, 2025 5:21 ਬਾਃ ਦੁਃ