ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ 10 ਦਿਨ ਲਈ ਪੰਜਾਬ ਆ ਰਹੇ ਹਨ। ਇਸ ਦੌਰਾਨ ਖਬਰ ਹੈ ਕਿ ਉਹ 10 ਦਿਨਾਂ ਤੱਕ ਵਿਪਾਸਨਾ ਮੈਡੀਟੇਸ਼ਨ ‘ਚ ਹਿੱਸਾ ਲੈਣ ਆ ਰਹੇ ਹਨ। ਇਸ ਦੇ ਲਈ ਉਹ ਹੁਸ਼ਿਆਰਪੁਰ ਸਥਿਤ ਮੈਡੀਟੇਸ਼ਨ ਸੈਂਟਰ ਵਿੱਚ ਰੁਕਣਗੇ।
ਪਾਰਟੀ ਸੂਤਰਾਂ ਅਨੁਸਾਰ 5 ਮਾਰਚ ਤੋਂ 15 ਮਾਰਚ ਤੱਕ ਕੇਜਰੀਵਾਲ ਪਿੰਡ ਮਹਿਲਾਵਾਲੀ ਨੇੜੇ ਆਨੰਦਗੜ੍ਹ ਸਥਿਤ ਧੰਮ-ਧਜ ਵਿਪਾਸਨਾ ਯੋਗ ਕੇਂਦਰ ‘ਚ ਧਿਆਨ ਲਗਾਉਣਗੇ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਹ ਇਸ ਪ੍ਰਕਿਰਿਆ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਪਹਿਲਾਂ ਦਸੰਬਰ 2023 ਵਿੱਚ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਉਨ੍ਹਾਂ ਹੁਸ਼ਿਆਰਪੁਰ ਦੇ ਇਸੇ ਮੈਡੀਟੇਸ਼ਨ ਸੈਂਟਰ ਵਿੱਚ 10 ਦਿਨ ਬਿਤਾਏ ਸਨ।
Published on: ਮਾਰਚ 4, 2025 11:22 ਪੂਃ ਦੁਃ