ਚੰਡੀਗੜ੍ਹ, 4 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਵੱਲੋਂ ਕਥਿਤ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਬਾਰੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਇਹ ਜਨਹਿਤ ਪਟੀਸ਼ਨ ਪੀਪਲ ਵੈਲਫੇਅਰ ਸੋਸਾਇਟੀ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਐਨਡੀਪੀਐਸ ਐਕਟ ਅਧੀਨ ਕਾਨੂੰਨੀ ਪ੍ਰਕਿਰਿਆ ਮੁਤਾਬਕ ਸੰਪਤੀ ਜ਼ਬਤ ਕਰਨ ਦੇ ਨਿਯਮਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ।
ਪਟੀਸ਼ਨਕਰਤਾ ਮੁਤਾਬਕ, ਇੱਕ ਅਖ਼ਬਾਰ ਦੀ ਰਿਪੋਰਟ ਦੇ ਅਨੁਸਾਰ, 28 ਫਰਵਰੀ ਨੂੰ ਪ੍ਰਕਾਸ਼ਿਤ ਖ਼ਬਰਾਂ ਵਿੱਚ ਦੱਸਿਆ ਗਿਆ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਤਹਿਤ ਕਥਿਤ ਨਸ਼ਾ ਤਸਕਰਾਂ ਦੀਆਂ ਸੰਪਤੀਆਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ ਪੁਲਿਸ ਨੇ ਪਿਛਲੇ ਹਫ਼ਤੇ ਦੋ ਨਸ਼ਾ ਤਸਕਰਾਂ ਦੀਆਂ ਗੈਰਕਾਨੂੰਨੀ ਸੰਪਤੀਆਂ ਨੂੰ ਡੇਗ ਦਿੱਤਾ ਸੀ ਅਤੇ ਹੋਰ 78 ਸੰਪਤੀਆਂ ਦੀ ਪਹਿਚਾਣ ਕਰ ਲਈ ਗਈ ਹੈ, ਜਿਨ੍ਹਾਂ ਨੂੰ ਜਲਦੀ ਹੀ ਡੇਗਿਆ ਜਾਵੇਗਾ।
Published on: ਮਾਰਚ 4, 2025 1:47 ਬਾਃ ਦੁਃ