ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੀ ਸਖ਼ਤ ਨਿੰਦਿਆ

ਪੰਜਾਬ

ਡੇਰਾ ਬਾਬਾ ਨਾਨਕ: 4 ਮਾਰਚ, ਦੇਸ਼ ਕਲਿੱਕ ਬਿਓਰੋ
ਅੱਜ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਪੁਲਿਸ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਘਰਾਂ ਵਿੱਚ ਅੱਧੀ ਰਾਤ ਪੁਲਿਸ ਵੱਲੋਂ ਛਾਪੇਮਾਰੀ ਕਰਕੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈਣ ਦੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਰਨਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਕਾਰਵਾਈ ਨੂੰ ਹਤਾਸ਼ਾ ਭਰਿਆ ਕਦਮ ਕਰਾਰ ਦਿੱਤਾ।
ਰੰਧਾਵਾ ਨੇ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਧਮਕੀਆਂ ਅਤੇ ਮਾੜੀ ਸ਼ਬਦਾਵਲੀ ਬੋਲ ਕੇ,ਦੇਰ ਰਾਤ ਨੂੰ ਉਨ੍ਹਾਂ ਦੇ ਘਰਾਂ ਵਿੱਚ ਪੁਲਿਸ ਵੱਲੋਂ ਵਲੋਂ ਛਾਪੇਮਾਰੀ ਕਰਵਾ ਕੇ ਕਿਸਾਨ ਵਿਰੋਧੀ ਕੰਮ ਕੀਤਾ ਹੈ। ਜਿਹੜਾ ਅੱਜ ਤੱਕ ਪੰਜਾਬ ਦੀ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ ਸੀ । ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਕਿਸਾਨਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਕੇਂਦਰ ਸਰਕਾਰ ਅੱਗੇ ਰੱਖਣਾ ਹੈ। ਇਸ ਦੇ ਉਲਟ ਉਹ ਭਾਜਪਾ ਦੀ ਬੋਲੀ ਬੋਲ ਗ‌ਏ । ਇਥੇ ਇਹ ਗੱਲ ਵਿਸ਼ੇਸ਼ ਤੌਰ ਤੇ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਨੇ 5 ਮਾਰਚ ਨੂੰ ਕਿਸਾਨਾਂ ਮੰਗਾਂ ਲਾਗੂ ਕਰਵਾਉਣ ਲਈ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ

Published on: ਮਾਰਚ 4, 2025 7:04 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।