“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਹੋਵੇਗੀ ਤੈਅ-ਸਿਹਤ ਮੰਤਰੀ

ਸਿਹਤ ਪੰਜਾਬ


ਚੰਡੀਗੜ੍ਹ/ ਫ਼ਤਹਿਗੜ੍ਹ ਸਾਹਿਬ, 04 ਮਾਰਚ: ਦੇਸ਼ ਕਲਿੱਕ ਬਿਓਰੋ

          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਫੈਸਲਾਕੁੰਨ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣਾ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬ੍ਰਾਹਮਣ ਮਾਜਰਾ ਵਿਖੇ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਜ਼ਿਲ੍ਹੇ ਦੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਬਣਾਉਣ ਲਈ ਚਲਾਈ ਮੁਹਿੰਮ ਵਿੱਚ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ ਅਤੇ ਇਨ੍ਹਾਂ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਇਹ ਦੱਸਣਾ ਜਰੂਰੀ ਹੋਵੇਗਾ ਕਿ ਉਨ੍ਹਾਂ ਵੱਲੋਂ ਕਿੰਨੇ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਇਆ ਗਿਆ ਹੈ।

          ਸਿਹਤ ਮੰਤਰੀ ਨੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਸਖਤ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਤੁਹਾਡੇ ਕੇਂਦਰ ਨਸ਼ੇ ਛੁਡਵਾਉਣ ਲਈ ਚੱਲ ਰਹੇ ਹਨ ਤੇ ਤੁਹਾਡਾ ਕੰਮ ਸਿਰਫ ਨਸ਼ੀਲੀਆਂ ਗੋਲੀਆਂ ਵੇਚਣਾ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੇਂਦਰਾਂ ਦੀ ਕਾਰਜ ਪ੍ਰਣਾਲੀ ਤੇ ਜਿਥੇ ਉਹ ਖੁਦ ਤਿੱਖੀ ਨਜ਼ਰ ਰੱਖਣਗੇ ਉਥੇ ਹੀ ਸਮੇਂ-ਸਮੇਂ ਇਨ੍ਹਾਂ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਈਵੇਟ ਨਸਾ ਛੁਡਵਾਉ ਕੇਂਦਰ ਦੇ ਬਾਹਰ ਨਸ਼ੀਲੀਆਂ ਗੋਲੀਆਂ ਵਿਕਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਤਾਂ ਸਬੰਧਤ ਕੇਂਦਰ ਦੇ ਪ੍ਰਬੰਧਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪ੍ਰਾਈਵੇਟ ਨਸ਼ਾ ਛੁਡਵਾਊ ਕੇਂਦਰਾਂ ਦੇ ਪ੍ਰਬੰਧਕਾਂ ਤੋਂ ਮਨੋਰੋਗ ਮਾਹਰ ਡਾਕਟਰਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ।

           ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ੇ ਵਿਰੁੱਧ ਮੁਹਿੰਮ ਵਿੱਚ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਰਕਾਰ ਵੱਲੋਂ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਅਤੇ ਸਿਖਲਾਈ ਉਪਰੰਤ ਉਨ੍ਹਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਹੇਠ ਕਰਜ਼ੇ ਦਿਵਾ ਕੇ ਸਵੈ ਰੋਜ਼ਗਾਰ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਵਿਸ਼ੇਸ਼ ਤੌਰ ਤੇ ਸੂਬੇ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਇੱਕ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ।

          ਡਾ: ਬਲਬੀਰ ਸਿੰਘ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ਤੇ  ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਵੀ ਢਾਹਿਆ ਜਾਵੇਗਾ ਤਾਂ ਜੋ ਮੁੜ ਤੋਂ ਕੋਈ ਵੀ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।

          ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ, ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸ਼ੁਭਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਗੁਪਤਾ, ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।

Published on: ਮਾਰਚ 4, 2025 7:49 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।