ਫਾਜ਼ਿਲਕਾ, 5 ਮਾਰਚ, ਦੇਸ਼ ਕਲਿੱਕ ਬਿਓਰੋ
ਸਥਾਨਕ ਐਮ.ਆਰ. ਸਰਕਾਰੀ ਕਾਲਜ ਦੇ ਹਿੰਦੀ ਵਿਭਾਗ ਨੇ ‘ਹਿੰਦੀ ਸਾਹਿਤ ਪ੍ਰੀਸ਼ਦ’ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਵਿਭਾਗ, ਫਾਜ਼ਿਲਕਾ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਵੱਖ-ਵੱਖ ਮੁਕਾਬਲੇ ਕਰਵਾਏ। ਆਯੋਜਿਤ ਲੇਖ ਲਿਖਣ, ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਮੁਕਾਬਲੇ ਵਿੱਚ ਲਗਭਗ 35 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਹਿੰਦੀ ਭਾਸ਼ਾ ਪ੍ਰਤੀ ਪਿਆਰ ਨੂੰ ਮਜ਼ਬੂਤ ਕਰਨਾ ਅਤੇ ਉਨ੍ਹਾਂ ਨੂੰ ਮਾਤ ਭਾਸ਼ਾ ਵਿੱਚ ਰੁਜ਼ਗਾਰ ਪ੍ਰਤੀ ਜਾਗਰੂਕ ਕਰਨਾ ਹੈ। ਜਿਊਰੀ ਡਾ. ਗੁਰਪ੍ਰੀਤ ਸਿੰਘ ਅਤੇ ਪ੍ਰੋਫੈਸਰ ਨਵਦੀਪ ਸਿੰਘ ਵੱਲੋਂ ਦਿੱਤੇ ਗਏ ਨਤੀਜਿਆਂ ਅਨੁਸਾਰ, ਵਿਦਿਆਰਥਣਾਂ ਸ਼ਾਇਨਾ, ਰੀਨਾ, ਵੀਰਪਾਲ ਕੌਰ (ਗ੍ਰੈਜੂਏਟ III) ਨੇ ਲੇਖ ਲਿਖਣ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵੰਸ਼ ਕੁਮਾਰ (ਗ੍ਰੈਜੂਏਟ II), ਰੋਹਿਤ (ਗ੍ਰੈਜੂਏਟ III), ਅਮਨ ਰਾਣੀ (ਗ੍ਰੈਜੂਏਟ II) ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਸਲੋਗਨ ਲਿਖਣ ਮੁਕਾਬਲੇ ਵਿੱਚ ਅਮਨ ਰਾਣੀ, ਵੰਸ਼ ਕੁਮਾਰ (ਗ੍ਰੈਜੂਏਟ II), ਭੂਮਿਕਾ (ਗ੍ਰੈਜੂਏਟ I) ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਸਾਰੇ ਜੇਤੂਆਂ ਨੂੰ ਜ਼ਿਲ੍ਹਾ ਭਾਸ਼ਾ ਵਿਭਾਗ ਦੇ ਚੇਅਰਮੈਨ ਭੁਪਿੰਦਰ ਉਤਰੇਜਾ ਅਤੇ ਕਾਰਜਕਾਰੀ ਪ੍ਰਿੰਸੀਪਲ ਡਾ. ਗੁਰਮਿੰਦਰ ਕੌਰ ਨੇ ਸਨਮਾਨਿਤ ਕੀਤਾ। ਪ੍ਰਿੰਸੀਪਲ ਨੇ ਹਿੰਦੀ ਵਿਭਾਗ ਦੀ ਮੁਖੀ ਪ੍ਰੋਫੈਸਰ ਮੰਜੂ ਅਤੇ ਪ੍ਰੋਫੈਸਰ ਅਨੀਤਾ ਰਾਜ ਨੂੰ ਇਸ ਸਫਲ ਸਮਾਗਮ ਲਈ ਵਧਾਈ ਦਿੱਤੀ। ,
Published on: ਮਾਰਚ 5, 2025 3:30 ਬਾਃ ਦੁਃ