ਕਿਸਾਨਾਂ ਦੀ ਜ਼ਬਰਦਸਤੀ ਗ੍ਰਿਫ਼ਤਾਰੀ ਪੰਜਾਬ ਸਰਕਾਰ ਦੀ ਬੌਖਲਾਹਟ ਦਾ ਸਬੂਤ : ਹਰਜੀਤ ਸਿੰਘ ਗਰੇਵਾਲ

ਪੰਜਾਬ

ਚੰਡੀਗੜ੍ਹ, 5 ਮਾਰਚ, ਦੇਸ਼ ਕਲਿੱਕ ਬਿਓਰੋ :

ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਅਸਫਲ ਹੋਣ ਤੋਂ ਬਾਅਦ ਕਿਸਾਨ ਆਗੂਆਂ ਅਤੇ ਹੋਰ ਕਿਸਾਨਾਂ ਦੀਆਂ ਜ਼ਬਰਦਸਤੀ ਗ੍ਰਿਫ਼ਤਾਰੀਆਂ ਦੀ ਘੋਰ ਨਿਖੇਧੀ ਕਰਦਿਆਂ ਇਸਨੂੰ ਪੰਜਾਬ ਸਰਕਾਰ ਦੀ ਬੌਖਲਾਹਟ ਦਾ ਸਪੱਸ਼ਟ ਪ੍ਰਮਾਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ‘ਤੇ ਫੇਲ੍ਹ ਸਾਬਤ ਹੋਈ ਹੈ।

ਗਰੇਵਾਲ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਸ਼ਾਂਤਮਈ ਧਰਨਾ ਦੇਣ ਦੀ ਗੱਲ ਕਰ ਰਹੇ ਸਨ, ਪਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਵੱਲੋਂ ਉਨ੍ਹਾਂ ਵਿਰੁੱਧ ਵਿਰੋਧ ਕਰਨਾ ਪਸੰਦ ਨਹੀਂ ਆਇਆ ਅਤੇ ਉਹ ਮੀਟਿੰਗ ਵਿਚਕਾਰੋਂ ਹੀ ਛੱਡ ਕੇ ਚਲੇ ਗਏ। ਹੁਣ ਉਹ ਆਪਣੀ ਤਾਕਤ ਅਤੇ ਪੁਲਿਸ ਦੀ ਤਾਕਤ ਦਿਖਾ ਕੇ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।  ਮੁਖ੍ਮ੍ਨਾਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਪੁਲਿਸ ਕਿਸਾਨ ਆਗੂਆਂ ਅਤੇ ਹੋਰ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕਰਨ ਤੋਂ ਨਹੀਂ ਰੋਕਿਆ ਅਤੇ ਕੇਂਦਰ ਸਰਕਾਰ ਦੇ ਮੰਤਰੀ ਅਤੇ ਕਮੇਟੀਆਂ ਵੀ ਕਿਸਾਨਾਂ ਨਾਲ ਲਗਾਤਾਰ ਗੱਲਬਾਤ ਕਰ ਰਹੀਆਂ ਹਨ ਅਤੇ ਉਨ੍ਹਾਂ ਦੇ ਮਸਲਿਆਂ ਦੇ ਹੱਲ ਲਈ ਯਤਨ ਕਰ ਰਹੀਆਂ ਹਨ। ਪਰ ਭਗਵੰਤ ਮਾਨ ਕਿਸਾਨਾਂ ਵਿਰੁੱਧ ਗੁੰਡਾਗਰਦੀ 'ਤੇ ਤੁਲੇ ਹੋਏ ਹਨ। ਭਾਜਪਾ ਹਮੇਸ਼ਾ ਤੋਂ ਕਿਸਾਨ-ਪੱਖੀ ਸਰਕਾਰ ਰਹੀ ਹੈ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ।

Published on: ਮਾਰਚ 5, 2025 6:06 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।