ਗੁਰਦਾਸਪੁਰ, 6 ਮਾਰਚ, ਦੇਸ਼ ਕਲਿੱਕ ਬਿਓਰੋ :
ਆਪ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਬੁਰੀ ਤਰ੍ਹਾਂ ਵਿਗੜੀ ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕਿ ਅੱਜ ਪੰਜਾਬ ਦੇ ਵਾਸੀ ਡੂੰਘੀ ਚਿੰਤਾ ਵਿੱਚ ਡੁੱਬੇ ਦਿਖਾਈ ਦੇ ਰਹੇ ਹਨ। ਕਿਉਂਕਿ ਕਿ ਬੇਹੱਦ ਵਿਗੜੇ ਹਾਲਾਤਾਂ ਦੇ ਕਾਰਨ ਕੋਈ ਵੀ ਨਾਗਰਿਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੂਬੇ ਦੀ ਆਪ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਦਿਨ ਦਿਹਾੜੇ ਸ਼ਰੇਆਮ ਕਤਲੋਗਾਰਤ , ਅਤੇ ਗੈਂਗਸਟਰ ਸੂਬੇ ਵਿੱਚ ਦਿਨ ਪ੍ਰਤੀ ਦਿਨ ਭਾਰੀ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਸੂਬੇ ਦੇ ਲੋਕਾਂ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ । ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਦੇ ਬਾਵਜੂਦ ਵੀ ਸੂਬੇ ਵਿੱਚ ਕੋਈ ਵੀ ਵਿਕਾਸ ਕਾਰਜ ਦਿਖਾਈ ਨਹੀਂ ਦਿੱਤਾ। ਪੰਜਾਬ ਦੇ ਕਿਸਾਨਾਂ ਦੀ ਆਵਾਜ਼ ਨੂੰ ਸਰਕਾਰ ਪੁਲਿਸ ਦੇ ਜ਼ੋਰ ਨਾਲ ਦਬਾ ਰਹੀ ਹੈ । ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਭਲੇ ਦੀ ਸੋਚ ਨੂੰ ਮੁੱਖ ਰੱਖਿਆ ਹੈ।ਇਸ ਲਈ ਕਾਂਗਰਸ ਪਾਰਟੀ ਪੰਜਾਬ ਨੂੰ ਬਚਾਉਣ ਲਈ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰੇਗੀ । ਸਰਦਾਰ ਰੰਧਾਵਾ ਨੇ ਮੁੱਖ ਮੰਤਰੀ ਪੰਜਾਬ ਵੱਲੋਂ ਕਿਸਾਨਾਂ ਨਾਲ ਬੀਤੇ ਦਿਨੀਂ ਹੋਈ ਮੀਟਿੰਗ ਦੌਰਾਨ ਕਿਸਾਨਾਂ ਵਿਰੁੱਧ ਵਰਤੀ ਗਈ ਸ਼ਬਦਾਵਲੀ ਦੀ ਘੋਰ ਨਿੰਦਿਆ ਕਰਦਿਆਂ ਹੋਇਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੂੰ ਅਜਿਹੀ ਭਾਸ਼ਾ ਜੋ ਕਿਸਾਨਾਂ ਪ੍ਰਤੀ ਵਰਤੀ ਗਈ ਹੈ ਸੋਭਾ ਨਹੀਂ ਦਿੰਦੀ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਹਵਾਲੇ ਨਾਲ ਉਨਾਂ ਦੇ ਅਤਿ ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।
Published on: ਮਾਰਚ 6, 2025 2:54 ਬਾਃ ਦੁਃ