ਅੰਤਰਿੰਗ ਕਮੇਟੀ ਨੇ ਲਏ ਵੱਡੇ ਫੈਸਲੇ
ਅੰਮ੍ਰਿਤਸਰ, 7 ਮਾਰਚ, ਦੇਸ਼ ਕਲਿੱਕ ਬਿਓਰੋ :
ਗਿਆਨੀ ਰਘਬੀਰ ਸਿੰਘ ਅਕਾਲ ਤਖਤ ਦੇ ਜਥੇਦਾਰ ਤੋਂ ਕੀਤੇ ਮੁਕਤ,ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਾਇਆ ਕੇਸਗੜ ਸਾਹਿਬ ਦਾ ਜਥੇਦਾਰ,ਦਿੱਤਾ ਜਥੇਦਾਰ ਅਕਾਲ ਤਖਤ ਦਾ ਵਾਧੂ ਚਾਰਜ
ਤਖਤ ਕੇਸਗੜ ਸਾਹਿਬ ਦੇ ਜਥੇਦਾਰ ਸੁਲਤਾਨ ਸਿੰਘ ਵੀ ਕੀਤੇ ਸੇਵਾਮੁਕਤ, ਬਾਬਾ ਟੇਕ ਸਿੰਘ ਧਨੌਲਾ ਲਾਏ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ,
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅੱਜ ਹੋਈ ਮੀਟਿੰਗ ਵਿੱਚ ਵੱਡਾ ਫੈਸਲਾ ਕੀਤਾ ਗਿਆ। ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੇਵਾਵਾਂ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਤੋਂ ਅਕਾਲ ਤਖਤ ਦੇ ਜਥੇਦਾਰ ਵਜੋਂ ਸੇਵਾਵਾਂ ਵਾਪਸ ਲੈ ਲਈਆਂ ਹਨ ਜਦੋਂ ਕਿ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਉਹ ਸੇਵਾਵਾਂ ਨਿਭਾਉਂਦੇ ਰਹਿਣਗੇ। ਉੱਧਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤਾ ਗਿਆ ਹੈ ਅਤੇ ਉਹਨਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਬਾਬਾ ਟੇਕ ਸਿੰਘ ਧਨੌਲਾ ਨੰ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਨਿਯੁਕਤ ਕਰ ਦਿੱਤਾ ਹੈ।
ਅੰਤਰਿੰਗ ਕਮੇਟੀ ਵੱਲੋਂ ਅੱਜ ਸ ਹਰਜਿੰਦਰ ਸਿੰਘ ਧਾਮੀ ਵੱਲੋਂ ਐਸਜੀਪੀਸੀ ਦੇ ਪ੍ਰਧਾਨ ਤੋਂ ਦਿੱਤੇ ਗਏ ਅਸਤੀਫੇ ਉਤੇ ਅੱਜ ਕੋਈ ਫੈਸਲਾ ਨਹੀਂ ਲਿਆ ਗਿਆ।
Published on: ਮਾਰਚ 7, 2025 2:26 ਬਾਃ ਦੁਃ