ਦਿੜ੍ਹਬਾ -8 ਮਾਰਚ (ਜਸਵੀਰ ਲਾਡੀ)
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦਾ ਮਿਆਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਵੱਖ-ਵੱਖ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ ।ਇਸੇ ਲੜੀ ਤਹਿਤ ਸਕੂਲ ਆਫ਼ ਐਮੀਨੈਸ ਛਾਜਲੀ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰ.ਹਰਪਾਲ ਸਿੰਘ ਚੀਮਾਂ ਦੀ ਰਹਿਨੁਮਾਈ ਹੇਠ ਸਕੂਲ ਦੇ ਪ੍ਰਿੰਸੀਪਲ ਗੁਰਵਿੰਦਰ ਸਿੰਘ ,ਐਸ.ਐਸ.ਕਮੇਟੀ ਦੇ ਚੇਅਰਮੈਨ ਜਗਤਾਰਾ ਸਿੰਘ “ਤਾਰਾ”ਅਤੇ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਅੱਜ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਅਤੇ ਵਿਦਿਆਰਥੀਆਂ ਨੂੰ ਪਿੱਠੂ ਬੈਗ ਅਤੇ ਟਰੈਕ ਸੂਟ ਵੰਡੇ ਗਏ । ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਚੇਅਰਮੈਨ ਨੇ ਖਜਾਨਾ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਚੰਗਾ ਕਦਮ ਹੈਂ ਜੋ ਵਿਦਿਆਰਥਣਾਂ ਸਿਲਾਈ ਮਸ਼ੀਨਾਂ ਦੇਕੇ ਬਾਰ੍ਹਵੀਂ ਪਾਸ ਕਰਨ ਤੋਂ ਬਾਅਦ ਹੱਥੀਂ ਕਿਰਤ ਕਰਕੇ ਆਪਣੇ ਰੁਜ਼ਗਾਰ ਦਾ ਸਾਧਨ ਪੈਦਾ ਕੀਤਾ ਜਾ ਰਿਹਾ ਹੈ ।ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਟਰੈਕ ਸੂਟ ਦੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਪ੍ਰੇਰਿਤ ਕਰਨ ਦਾ ਵਧਿਆ ਉਪਰਾਲਾ ਹੈ। ਇਸ ਮੌਕੇ ਤੇ ਸਮਾਜ ਤੇ ਖੇਡ ਪ੍ਰਮੋਟਰ ਕੁਲਵਿੰਦਰ ਸਿੰਘ ਸਰਸਾ,ਅਧਿਆਪਕ ਅਮਨੀਸ ਕੁਮਾਰ,ਬਿੰਦਰ ਸਿੰਘ , ਅਨੁਦੀਪ ਸ਼ਰਮਾ,ਵੀਨਾ ਰਾਣੀ,ਜਸਵਿੰਦਰ ਸਿੰਘ,ਜਸਵੀਰ ਕੌਰ,ਅਰਵਿੰਦਰ ਕੌਰ,ਆਰਤੀ,ਵਿਕਰਮ ਸਿੰਘ ਅਤੇ ਜੋਨੀ ਸ਼ਰਮਾ ਆਦਿ ਹਾਜ਼ਰ ਸਨ ।
Published on: ਮਾਰਚ 8, 2025 5:40 ਪੂਃ ਦੁਃ