ਫ਼ਰੀਦਕੋਟ 13 ਮਾਰਚ, ਦੇਸ਼ ਕਲਿੱਕ ਬਿਓਰੋ
ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਬਾਰਡ ਪ੍ਰੋਜੈਕਟ ਆਰ.ਆਈ.ਡੀ.ਐਫ ਅਧੀਨ ਜ਼ਿਲ੍ਹਾ ਫ਼ਰੀਦਕੋਟ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕਲਾਸਰੂਮਾਂ ਦੀ ਉਸਾਰੀ ਲਈ 1 ਕਰੋੜ 20 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵਿੱਚ ਜ਼ਿਲ੍ਹੇ ਦੇ ਪਿੰਡ ਘੁਗਿਆਣਾ, ਅਰਾਈਆਵਾਲਾ ਕਲਾਂ, ਚਾਹਲ, ਪੱਕਾ,ਕਿਲ੍ਹਾ ਨੌ, ਸਾਦਿਕ, ਚੰਦਭਾਨ, ਢਿੱਲਵਾਂ ਕਲਾਂ, ਮੱਤਾ, ਰੋੜੀਕਪੂਰਾ, ਸੰਧਵਾਂ ਅਤੇ ਵਾਂਦਰ ਜਟਾਣਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਜਲਦ ਇਹ ਰਾਸ਼ੀ ਸਬੰਧਤ ਸਕੂਲਾਂ ਨੂੰ ਟਰਾਂਸਫਰ ਕਰ ਦਿੱਤੀ ਜਾਵੇਗੀ।
ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲਾਂ ਦੀ ਨੁਹਾਰ ਬਦਲਣ ਅਤੇ ਸਿੱਖਿਆ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਦਿਆਰਥੀਆਂ ਨੂੰ ਕੌਮਾਂਤਰੀ ਪੱਧਰ ਦੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਮੇਂ-ਸਮੇਂ ਸਿਰ ਬੁਨਿਆਦੀ ਢਾਂਚੇ ਵਿਚ ਲੋੜੀਂਦਾ ਸੁਧਾਰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿਚ ਸੁਧਾਰ ਅਤੇ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿਚ ਇਸ ਤਰ੍ਹਾਂ ਦਾ ਵਾਤਾਵਰਣ ਬਣਾ ਰਿਹਾ ਹੈ ਜਿਥੇ ਹਰ ਬੱਚੇ ਦਾ ਸੁਪਨਾ ਸਾਕਾਰ ਹੋ ਸਕੇ।
ਉਨ੍ਹਾਂ ਕਿਹਾ ਕਿ ਜਾਰੀ ਕੀਤੀ ਗਈ ਰਾਸ਼ੀ ਸਕੂਲ ਮੈਨੇਜਮੈਟ ਕਮੇਟੀਆਂ ਦਾ ਮਤਾ ਪਾ ਕੇ ਵਿੱਤੀ ਨਿਯਮਾਂ ਅਨੁਸਾਰ ਖਰਚ ਕਰਨੀ ਯਕੀਨੀ ਬਣਾਏਗੀ।
Published on: ਮਾਰਚ 13, 2025 5:34 ਬਾਃ ਦੁਃ