ਬਠਿੰਡਾ, 14 ਮਾਰਚ, ਦੇਸ਼ ਕਲਿੱਕ ਬਿਓਰੋ :
ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਵਿੱਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪਿੰਡ ਬਾਲਿਆਂਵਾਲੀ ਦਾ ਇਕ ਨੌਜਵਾਨ ਬਿਜਲੀ ਦੀ ਤਾਰ ਦੀ ਲਪੇਟ ਵਿੱਚ ਆ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਗਾਜੀ ਦੀ ਕਾਰੰਟ ਲੱਗਣ ਕਾਰਨ ਮੌਤ ਹੋ ਗਈ ਅਤੇ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਪਿੰਡ ਵਾਸੀਆਂ ਵੱਲੋਂ ਪਾਵਰਕਾਮ ਵਿਭਾਗ ਖਿਲਾਫ ਬਾਲਿਆਂਵਾਲੀ ਦੇ ਗਰਿਡ ਅੱਗੇ ਰੋਸ ਧਰਨਾ ਦਿੱਤਾ ਗਿਆ। ਪਿੰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਬਿਜਲੀ ਦੀ ਤਾਰ ਦੀ ਉਚਾਈ ਸਿਰਫ 6 ਤੋਂ 7 ਫੁੱਟ ਹੈ, ਜਿਸ ਕਾਰਨ ਨੌਜਵਾਨ ਤਾਰ ਦੀ ਲਪੇਟ ਵਿੱਚ ਆ ਗਏ। ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਗਰੀਬ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਅਤੇ ਅਣਗਹਿਲੀ ਵਰਤਣ ਵਾਲੇ ਸਬੰਧਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇ।
Published on: ਮਾਰਚ 14, 2025 2:32 ਬਾਃ ਦੁਃ