ਮੋਗਾ, 15 ਮਾਰਚ, ਦੇਸ਼ ਕਲਿੱਕ ਬਿਓਰੋ ;
ਬੀਤੇ ਦਿਨੀਂ ਮੋਗਾ ਵਿੱਚ ਕਤਲ ਕੀਤੇ ਗਏ ਸ਼ਿਵ ਸੈਨਾ ਆਗੂ ਦੇ ਆਰੋਪੀਆਂ ਨਾਲ ਅੱਜ ਪੰਜਾਬ ਪੁਲਿਸ ਨਾਲ ਮੁਕਾਬਲਾ ਹੋਇਆ। ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਆਰੋਪੀਆਂ ਦੇ ਟਿਕਾਣਿਆਂ ਉਤੇ ਘਰੇਬੰਦੀ ਕੀਤੀ ਗਈ ਤਾਂ ਉਨ੍ਹਾਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਫਾਈਰਿੰਗ ਕੀਤੀ ਗਈ। ਇਸ ਵਿੱਚ ਆਰੁਣ ਉਰਫ ਦੀਪੂ ਦੀ ਖੱਬੇ ਪੈਰ ਵਿੱਚ ਗੋਲੀ ਲੱਗ ਗਈ। ਸਿੰਘਾ ਦੇ ਸੱਜੇ ਪੈਰ ਵਿੱਚ ਗੋਲੀ ਲੱਗੀ। ਰਾਜਵੀਰ ਉਰਫ ਲਾਡੋ ਭੱਜਣ ਦੀ ਕੋਸ਼ਿਸ਼ ਕਰਨ ਲੱਗਿਆ ਤਾਂ ਉਸ ਸਮੇਂ ਜ਼ਖਮੀ ਹੋ ਗਿਆ। ਤਿੰਨੋਂ ਆਰੋਪੀਆਂ ਨੂੰ ਇਲਾਜ ਲਈ ਮਲੋਟ ਦੇ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਮੰਗਤ ਰਾਏ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਆਰੋਪੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਰਿਵਾਰ ਅਤੇ ਹਿੰਦੂ ਸੰਗਠਨਾਂ ਵੱਲੋਂ ਫਿਰੋਜ਼ਪੁਰ ਨੈਸ਼ਨਲ ਹਾਈਵੇ ਜਾਮ ਕੀਤਾ ਗਿਆ ਸੀ।
Published on: ਮਾਰਚ 15, 2025 8:12 ਪੂਃ ਦੁਃ