ਨਵੀਂ ਦਿੱਲੀ, 15 ਮਾਰਚ, ਦੇਸ਼ ਕਲਿੱਕ ਬਿਓਰੋ :
ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਦਾ ਨੀਲ ਗਾਂ ਨਾਲ ਗੱਡੀ ਦਾ ਭਿਆਨਕ ਸੜਕ ਹਾਦਸਾ ਹੋਇਆ ਹੈ। ਇਸ ਹਾਦਸੇ ਵਿੱਚ ਕਿਸਾਨ ਆਗੂ ਰਾਕੇਸ਼ ਟਿਕੈਤ ਦੀ ਗੱਡੀ ਬੁਰੀ ਤਰ੍ਹਾਂ ਟੁੱਟ ਗਈ ਹੈ। ਬਚਾਅ ਇਹ ਰਿਹਾ ਕਿ ਕਿਸੇ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੁਜ਼ਫਰਨਗਰ ਵਿੱਚ ਇਹ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਰਾਕੇਸ਼ ਟਿਕੈਤ ਬਾਲ-ਬਾਲ ਬਚ ਗਏ।
ਹਾਦਸੇ ਤੋਂ ਬਾਅਦ ਰਾਕੇਸ਼ ਟਿਕੈਤ ਨੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿੰਡ ਤੋਂ ਆ ਹਾਂ। ਮੁਜ਼ਫਰਨਗਰ ਬਾਈਪਾਸ ਉਤੇ ਇਕ ਹਾਦਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਗੱਡੀ ਦੇ ਸਾਰੇ ਬੈਗ ਖੁੱਲ੍ਹ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਠੀਕ ਹਾਂ। ਉਨ੍ਹਾਂ ਕਿਹਾ ਕਿ ਕਿਸੇ ਨੂੰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜਿੰਨਾਂ ਬੈਲਟ ਨਹੀਂ ਲਗਾਈ ਸੀ ਉਨ੍ਹਾਂ ਨੂੰ ਥੋੜ੍ਹੀ ਜੀ ਸੱਟ ਲੱਗੀ ਹੈ। ਮੈਂ ਤੇ ਡਰਾਈਵਰ ਨੇ ਬੈਲਟ ਲਗਾਈ ਸੀ ਸਾਨੂੰ ਕੋਈ ਸੱਟ ਨਹੀਂ ਲੱਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੱਡੀ ਵਿੱਚ ਬੈਠਦੇ ਸਮੇਂ ਬੈਲਟ ਜ਼ਰੂਰ ਲਗਾਓ।
Published on: ਮਾਰਚ 15, 2025 8:33 ਪੂਃ ਦੁਃ