ਚੰਡੀਗੜ੍ਹ: 15 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈੈਂਸ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦੇ ਦੂਜੇ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਜਾ ਰਹੇ ਜਥੇ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਮੁੱਖ ਮੰਤਰੀ ਵੱਲੋਂ ਸਾਰਿਆਂ ਨੂੰ ਮਿਲ ਕੇ ਟ੍ਰੇਨਿੰਗ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾ ਕਿਹਾ ਕਿ ਅਧਿਆਪਕਾਂ ਨੂੰ ਸਮਾਜ ਦੇ ਨਿਰਮਾਤਾ ਮੰਨਿਆ ਜਾਂਦਾ ਹੈ ਅਤੇ ਅਸੀਂ ਆਸ ਕਰਦੇ ਹਾਂ ਕਿ ਤੁਸੀਂ ਟ੍ਰੇਨਿੰਗ ਤੋਂ ਬਾਅਦ ਅਜਿਹੇ ਵਿਦਿਆਰਥੀ ਤਿਆਰ ਕਰੋਗੇ, ਜੋ ਦੇਸ਼ ਦੀ ਤਰੱਕੀ ਵਿੱਚ ਆਪਣਾ ਹਿੱਸਾ ਪਾਉਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿੱਖਿਆ ਕ੍ਰਾਂਤੀ ‘ਚ ਅਜਿਹੇ ਉਪਰਾਲੇ ਇਸੇ ਤਰ੍ਹਾਂ ਜਾਰੀ ਰਹਿਣਗੇ।
Published on: ਮਾਰਚ 15, 2025 2:14 ਬਾਃ ਦੁਃ