ਲੁਧਿਆਣਾ, 16 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਅੱਧੀ ਰਾਤ ਨੂੰ ਬਾਦਮਾਸ਼ਾਂ ਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਬੀਤੀ ਰਾਤ ਨੂੰ ਸੀਆਈਏ ਪੁਲਿਸ ਪਾਰਟੀ ਨੇ ਦੁਗਰੀ ਖੇਤਰ ਵਿੱਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਉਥੇ ਬਾਈਕ ਉਤੇ ਜਾ ਰਹੇ ਦੋ ਨੌਜਵਾਨਾਂ ਨੂੰ ਰੋਕਣ ਦਾ ਯਤਨ ਕੀਤਾ ਤਾਂ ਉਨ੍ਹਾਂ ਉਥੋਂ ਭੱਜਣ ਦਾ ਯਤਨ ਕੀਤਾ। ਪੁਲਿਸ ਵੱਲੋਂ ਜਦੋਂ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਿਸ ਉਤੇ ਗੋਲੀ ਚਲਾ ਦਿੱਤੀ। ਪੁਲਿਸ ਵੱਲੋਂ ਜਵਾਬੀ ਕਾਰਵਾਈ ਵਿੱਚ ਅਪਰਾਧੀਆਂ ਉਤੇ ਫਾਈਰਿੰਗ ਕੀਤੀ ਗਈ, ਜਿਸ ਵਿੱਚ ਦੋਵੇਂ ਜ਼ਖਮੀ ਹੋ ਗਏ। ਜ਼ਖਮੀ ਹਾਲਤ ਵਿੱਚ ਦੋਵਾਂ ਨੂੰ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਬਦਮਾਸ਼ਾਂ ਦੀ ਪਹਿਚਾਣ ਗਗਨਦੀਪ ਸਿੰਘ ਗੱਗੂ ਅਤੇ ਮਨਦੀਪ ਕੁਮਾਰ ਵਜੋਂ ਹੋਈ ਹੈ।
Published on: ਮਾਰਚ 16, 2025 9:26 ਪੂਃ ਦੁਃ