ਅੰਮ੍ਰਿਤਸਰ, 17 ਮਾਰਚ, ਦੇਸ਼ ਕਲਿੱਕ ਬਿਓਰੋ :
ਅੰਮ੍ਰਿਤਸਰ, 17 ਮਾਰਚ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਮੰਦਰ ‘ਤੇ ਹੈਂਡ ਗ੍ਰਨੇਡ ਸੁੱਟਣ ਵਾਲੇ ਬਦਮਾਸ਼ਾਂ ‘ਚੋਂ ਇਕ ਨੂੰ ਪੁਲਸ ਨੇ ਮਾਰ ਦਿੱਤਾ ਹੈ।ਅੱਜ ਸੋਮਵਾਰ ਸਵੇਰੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਹੋਇਆ।ਜਿਸ ਵਿੱਚ ਮੁਲਜ਼ਮ ਗੁਰਸਿਦਕ ਉਰਫ਼ ਸਿਦਕੀ ਮਾਰਿਆ ਗਿਆ, ਜਦੋਂ ਕਿ ਉਸ ਦਾ ਸਾਥੀ ਵਿਸ਼ਾਲ ਉਰਫ਼ ਚੂਈ ਫਰਾਰ ਹੋ ਗਿਆ।
ਪੁਲਿਸ ਨੂੰ ਮਿਲੀ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਸੀ.ਆਈ.ਏ ਅਤੇ ਛੇਹਰਟਾ ਪੁਲਿਸ ਦੀਆਂ ਟੀਮਾਂ ਨੇ ਬਦਮਾਸ਼ਾਂ ਨੂੰ ਫੜਨ ਲਈ ਮੁਹਿੰਮ ਚਲਾਈ ਸੀ, ਜਿਸ ਦੌਰਾਨ ਇਹ ਮੁਕਾਬਲਾ ਹੋਇਆ। ਐਸਐਚਓ ਛੇਹਰਟਾ ਨੂੰ ਵਾਰਦਾਤ ਵਿੱਚ ਵਰਤੇ ਗਏ ਮੋਟਰਸਾਈਕਲ ਬਾਰੇ ਪੁਖਤਾ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲੀਸ ਨੇ ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
Published on: ਮਾਰਚ 17, 2025 10:41 ਪੂਃ ਦੁਃ