ਹੁਸ਼ਿਆਰਪੁਰ, 18 ਮਾਰਚ, ਦੇਸ਼ ਕਲਿੱਕ ਬਿਓਰੋ :
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਗਿਆ ਅਸਤੀਫਾ ਵਾਪਸ ਲੈਣਗੇ। ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਘਰ ਪਹੁੰਚੇ। ਸੁਖਬੀਰ ਬਾਦਲ ਵੱਲੋਂ ਉਨ੍ਹਾਂ ਦੇ ਘਰ ਕੀਤੀ ਗਈ 15 ਮਿੰਟ ਮੀਟਿੰਗ ਕੀਤੀ ਗਈ। ਅਕਸਰ ਸੁਖਬੀਰ ਬਾਦਲ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਵਾਸਤੇ ਮਨਾਉਣ ਲਈ ਸਫਲ ਹੋ ਗਏ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਤਿੰਨ ਦਿਨਾ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਅਹੁਦਾ ਸੰਭਾਲਣਗੇ। ਇਸ ਮੌਕੇ ਸੁਖਬੀਰ ਬਾਦਲ ਨਾਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਹਾਜ਼ਰ ਸਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖਾਲਸਾ ਪੰਥ ਦਾ ਹੁਕਮ ਸਿਰ ਮੱਥੇ ਪ੍ਰ੍ਵਾਨ ਹੈ। ਮਨ ਵਿੱਚ ਜੋ ਵੀ ਸ਼ੰਕੇ ਸੀ, ਸੁਖਬੀਰ ਸਿੰਘ ਬਾਦਲ ਨੂੰ ਮਿਲਕੇ ਦੂਰ ਹੋ ਗਏ।
Published on: ਮਾਰਚ 18, 2025 3:42 ਬਾਃ ਦੁਃ