ਗਰੀਬਾਂ, ਲੋੜਵੰਦਾਂ, ਪੀੜਤਾਂ ਤੇ ਮਜ਼ਲੂਮਾਂ ਨੂੰ ਇਨਸਾਫ ਦਿਵਾਉਣਾ ਮੁੱਖ ਤਰਜੀਹ : ਜਸਵੀਰ ਸਿੰਘ ਗੜ੍ਹੀ

ਪੰਜਾਬ

ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਜਲਦ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼

ਬਠਿੰਡਾ, 18 ਮਾਰਚ : ਦੇਸ਼ ਕਲਿੱਕ ਬਿਓਰੋ

ਧਰਮ, ਜਾਤ ਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਦਲਿੱਤ ਵਰਗ, ਲੋੜਵੰਦਾਂ, ਗਰੀਬਾਂ, ਪੀੜਤਾਂ ਤੇ ਮਜ਼ਲੂਮਾਂ ਨੂੰ ਇਨਸਾਫ ਦਿਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਸ. ਜਸਵੀਰ ਸਿੰਘ ਗੜ੍ਹੀ ਨੇ ਸਥਾਨਕ ਲੇਕ ਵਿਊ ਵਿਖੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾਂ ਅਫ਼ਸਰ ਸ. ਬਰਿੰਦਰ ਸਿੰਘ ਆਦਿ ਹਾਜ਼ਰ ਸਨ।

ਇਸ ਮੌਕੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜੋ ਵੀ ਉਨ੍ਹਾਂ ਨੂੰ ਸੇਵਾ ਬਖਸ਼ੀ ਹੈ ਉਹ ਉਨ੍ਹਾਂ ’ਤੇ ਪੂਰਨ ਖਰਾ ਉਤਰਨਗੇ। ਸ. ਗੜ੍ਹੀ ਨੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਸੰਭਵ ਕੋਸ਼ਿਸ਼ ਰਹੇਗੀ ਕਿ ਉਹ ਦਲਿੱਤ ਵਰਗ ਨਾਲ ਸਬੰਧਤ ਮਜਲੂਮਾਂ ਨੂੰ ਨਿਆਂ ਦਿਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਅਨੁਸੂਚਿਤ ਵਰਗ ਨਾਲ ਸਬੰਧਤ ਬਕਾਇਆ ਕੇਸਾਂ ਨੂੰ ਜਲਦ ਤੋਂ ਜਲਦ ਹੱਲ ਕਰਵਾ ਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇਗਾ।

ਇਸ ਦੌਰਾਨ ਸ. ਗੜ੍ਹੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਅਧੀਨ ਪੈਂਦੇ ਪਿੰਡ ਪਥਰਾਲਾ ਦੀ ਦਲਿੱਤ ਔਰਤ ਨਾਲ ਹੋਏ ਅੱਤਿਆਚਾਰ ਦੇ ਕੇਸ ਦੀ ਤੁਰੰਤ ਇਨਕੁਆਇਰੀ ਕਰਵਾ ਕੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨੀ ਲਾਜ਼ਮੀ ਬਣਾਈ ਜਾਵੇ।  

ਇਸ ਤੋਂ ਪਹਿਲਾਂ ਸ. ਜਸਵੀਰ ਸਿੰਘ ਗੜ੍ਹੀ ਨੇ ਦਲਿੱਤ ਵਰਗ ਨਾਲ ਸਬੰਧ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।

ਇਸ ਮੌਕੇ ਡਾ. ਜਸਪ੍ਰੀਤ ਸਿੰਘ ਬੀਜਾ, ਸੋਸ਼ਲ ਵਰਕਰ ਹਰਬੰਸ ਸਿੰਘ, ਐਡਵੋਕੇਟ ਨਵਨੀਤ ਕੁਮਾਰ, ਸ਼੍ਰੀ ਸੁਰੇਸ਼ ਰਾਹੀ, ਸ਼੍ਰੀ ਸੁਨੀਲ ਨਾਹਰ, ਸ਼੍ਰੀ ਸੁਨੀਲ ਕੁਮਾਰ ਭੀਮ ਆਰਮੀ, ਐਡਵੋਕੇਟ ਸੰਜੀਵ ਅੰਬੇਦਕਰ, ਸ ਗੁਰਤੇਜ ਸਿੰਘ ਜੋਧਪੁਰੀ ਤੋਂ ਇਲਾਵਾ ਪ੍ਰਮੁੱਖ ਸਮਾਜਿਕ ਸਖਸ਼ੀਅਤਾਂ ਆਦਿ ਹਾਜ਼ਰ ਸਨ।

Published on: ਮਾਰਚ 18, 2025 4:59 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।