ਪੰਜਾਬੀ ਔਰਤ ਦੀ ਕੈਨੇਡਾ ਵਿਖੇ ਫਲਾਈਟ ਵਿੱਚ ਮੌਤ

ਪੰਜਾਬ ਪ੍ਰਵਾਸੀ ਪੰਜਾਬੀ

ਜਲੰਧਰ, 18 ਮਾਰਚ, ਦੇਸ਼ ਕਲਿਕ ਬਿਊਰੋ :
ਜਲੰਧਰ ਦੀ ਰਹਿਣ ਵਾਲੀ ਇਕ ਔਰਤ ਦੀ ਕੈਨੇਡਾ ‘ਚ ਫਲਾਈਟ ਦੌਰਾਨ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ ਪਰਮਜੀਤ ਕੌਰ ਗਿੱਲ ਵਾਸੀ ਭੋਗਪੁਰ ਕਸਬਾ ਜਲੰਧਰ ਵਜੋਂ ਹੋਈ ਹੈ। ਜੋ ਕੈਨੇਡਾ ਦੇ ਇੱਕ ਏਅਰਪੋਰਟ ਤੋਂ ਦੂਜੇ ਸੂਬੇ ਦੇ ਏਅਰਪੋਰਟ ਨੂੰ ਜਾ ਰਿਹਾ ਸੀ। ਇਸ ਦੌਰਾਨ ਫਲਾਈਟ ਦੌਰਾਨ ਉਨ੍ਹਾਂ ਦੀ ਸਿਹਤ ਵਿਗੜ ਗਈ, ਜਿਸ ਕਾਰਨ ਫਲਾਈਟ ਦੀ ਐਮਰਜੈਂਸੀ ਲੈਂਡਿੰਗ ਕਰਨੀ ਪਈ। ਪਰ ਉਕਤ ਔਰਤ ਦੀ ਜਾਨ ਨਹੀਂ ਬਚਾਈ ਜਾ ਸਕੀ।
ਪ੍ਰਾਪਤ ਜਾਣਕਾਰੀ ਅਨੁਸਾਰ ਭੋਗਪੁਰ ਦੀ ਰਹਿਣ ਵਾਲੀ ਪਰਮਜੀਤ ਕੌਰ ਗਿੱਲ ਆਪਣੀ ਲੜਕੀ ਨੂੰ ਮਿਲਣ ਕੈਨੇਡਾ ਗਈ ਹੋਈ ਸੀ। ਔਰਤ ਕੈਨੇਡਾ ‘ਚ ਹੀ ਘੁੰਮ ਰਹੀ ਸੀ। ਇਸ ਦੌਰਾਨ ਜਦੋਂ ਪਰਮਜੀਤ ਦੀ ਸਿਹਤ ਵਿਗੜ ਗਈ ਤਾਂ ਫਲਾਈਟ ਦੇ ਕਰੂ ਮੈਂਬਰਾਂ ਨੂੰ ਤੁਰੰਤ ਸੂਚਿਤ ਕੀਤਾ ਗਿਆ।
ਜਿਸ ਤੋਂ ਬਾਅਦ ਐਮਰਜੈਂਸੀ ਕਾਰਨ ਫਲਾਈਟ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਕਿਸੇ ਹੋਰ ਹਵਾਈ ਅੱਡੇ ‘ਤੇ ਉਤਾਰਿਆ ਗਿਆ। ਜਿੱਥੋਂ ਔਰਤ ਨੂੰ ਤੁਰੰਤ ਹਸਪਤਾਲ ਲਿਜਾਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਔਰਤ ਨੂੰ ਹਸਪਤਾਲ ਲਿਜਾਂਦੇ ਹੀ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਔਰਤ ਦੀ ਮੌਤ ਦਾ ਅਸਲ ਕਾਰਨ ਕੀ ਸੀ। ਪਰਮਜੀਤ ਦੀ ਮੌਤ ਤੋਂ ਬਾਅਦ ਭੋਗਪੁਰ ਰਹਿੰਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।

Published on: ਮਾਰਚ 18, 2025 5:27 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।