ਮੋਹਾਲੀ, 19 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਬੋਰਡ ਕਲਾਸ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਹਨ। ਪ੍ਰੀਖਿਆ ਕੇਂਦਰ ਵਿੱਚ ਨਕਲ ਰੋਕਣ ਨੂੰ ਲੈ ਕੇ ਸਰਕਾਰ ਵੱਲੋਂ ਸਖਤ ਕਦਮ ਚੁੱਕੇ ਗਏ ਹਨ। ਗੁਰਦਾਸਪੁਰ ਜ਼ਿਲ੍ਹੇ ਦੇ ਇਕ ਪ੍ਰੀਖਿਆ ਕੇਂਦਰ ਵਿੱਚ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆ ਕੇਂਦਰ ਦੇ ਸੁਪਰਡੈਂਟ ਨੂੰ ਮੁਅੱਤਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਫਲਾਇੰਗ ਟੀਮ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਕਈ ਸਕੂਲਾਂ ਵਿੱਚ ਅਚਨਚੇਤ ਛਾਪਾ ਮਾਰਿਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰੀਖਿਆ ਕੇਂਦਰ ਵਿੱਚ ਤੈਨਾਤ ਸੁਪਰਡੈਂਟ ਅਸ਼ਵਨੀ ਕੁਮਾਰ ਨੂੰ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਉਤੇ ਦੋਸ਼ ਹੈ ਕਿ 10ਵੀਂ ਕਲਾਸ ਦੇ ਅੰਗਰੇਜ਼ੀ ਦੀ ਪ੍ਰੀਖਿਆ ਦੌਰਾਨ ਉਨ੍ਹਾਂ ਲਾਪਰਵਾਹੀ ਵਰਤੀ ਹੈ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਵਰ, ਗੁਰਦਾਸਪੁਰ ਵਿੱਚ ਲੈਕਚਰਾਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਮੁਅੱਤਲ ਦੌਰਾਨ ਉਨ੍ਹਾਂ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਦਫ਼ਤਰ ਗੁਰਦਾਸਪੁਰ ਰਹੇਗਾ।
ਮਿਲੀ ਜਾਣਕਾਰੀ ਅਨੁਸਾਰ ਕੁਝ ਸੀਨੀਅਰ ਅਧਿਕਾਰੀ ਆਪਣੇ ਰਿਸ਼ਤੇਦਾਰਾਂ ਦੇ ਬੱਚਿਆਂ ਨੂੰ ਨਕਲ ਕਰਾਉਣ ਲਈ ਮਹੱਤਵਪੂਰਣ ਭੂਮਿਕਾ ਨਿਭਾਅ ਰਹੇ ਹਨ।
Published on: ਮਾਰਚ 19, 2025 3:30 ਬਾਃ ਦੁਃ